ਐਂਟਰਟੇਨਮੈਂਟ ਡੈਸਕ : ਮੁੰਬਈ ਦੀ ਇਕ ਅਦਾਲਤ ਨੇ ਬਾਲੀਵੁੱਡ ਫ਼ਿਲਮ ਨਿਰਦੇਸ਼ਕ ਰਾਮ ਗੋਪਾਲ ਵਰਮਾ ਨੂੰ ਚੈੱਕ ਬਾਊਂਸ ਹੋਣ ਦੇ ਮਾਮਲੇ 'ਚ 3 ਮਹੀਨੇ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਉਸ ਦੇ ਨਵੇਂ ਪ੍ਰਾਜੈਕਟ 'ਸਿੰਡੀਕੇਟ' ਦੇ ਐਲਾਨ ਤੋਂ ਇਕ ਦਿਨ ਪਹਿਲਾਂ ਆਇਆ ਹੈ। ਅੰਧੇਰੀ ਮੈਜਿਸਟ੍ਰੇਟ ਅਦਾਲਤ ਨੇ ਮੰਗਲਵਾਰ ਨੂੰ ਇਹ ਫ਼ੈਸਲਾ ਸੁਣਾਇਆ, ਜਿੱਥੇ ਪਿਛਲੇ 7 ਸਾਲਾਂ ਤੋਂ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਹਾਲਾਂਕਿ ਵਰਮਾ ਫ਼ੈਸਲਾ ਸੁਣਨ ਲਈ ਅਦਾਲਤ 'ਚ ਹਾਜ਼ਰ ਨਹੀਂ ਹੋਏ।
ਇਹ ਖ਼ਬਰ ਵੀ ਪੜ੍ਹੋ - ਕਪਿਲ ਸ਼ਰਮਾ ਨੂੰ ਧਮਕੀ, ਕਿਹਾ- ਪੂਰੇ ਪਰਿਵਾਰ ਨੂੰ ਦਿਆਂਗਾ ਦਰਦਨਾਕ ਮੌਤ, ਪੁਲਸ ਚੌਕਸ
ਮੈਜਿਸਟਰੇਟ ਨੇ ਹੁਕਮ ਦਿੱਤਾ ਕਿ 'ਫ਼ੈਸਲੇ ਵਾਲੇ ਦਿਨ ਮੁਲਜ਼ਮ ਗੈਰ-ਹਾਜ਼ਰ ਰਿਹਾ, ਇਸ ਲਈ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਜਾਵੇ ਅਤੇ ਸਬੰਧਤ ਥਾਣੇ ਰਾਹੀਂ ਗ੍ਰਿਫ਼ਤਾਰੀ ਕੀਤੀ ਜਾਵੇ।" ਵਰਮਾ ਨੂੰ ਉਸ ਦੇ ਅਪਰਾਧ ਲਈ ਸਜ਼ਾ ਸੁਣਾਈ ਗਈ ਹੈ, ਜੋ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਆਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ INFLUNCER ਦੇ ਪ੍ਰਾਈਵੇਟ ਪਾਰਟ 'ਤੇ ਸੱਪ ਨੇ ਮਾਰਿਆ ਡੰਗ, ਵੀਡੀਓ ਵਾਇਰਲ
NEXT STORY