ਮੁੰਬਈ : ਭਾਰਤੀ ਸੰਗੀਤ ਜਗਤ ਦੀ ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦਿਹਾਂਤ ਹੋ ਗਿਆ ਹੈ। 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੀ ਇਸ ਮਹਾਨ ਗਾਇਕਾ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ ਪਹਿਲਾ ਬਿਆਨ

ਤਿਰੰਗੇ ਵਿੱਚ ਲਪੇਟੀ ਗਈ ਮ੍ਰਿਤਕ ਦੇਹ
ਆਸ਼ਾ ਭੋਸਲੇ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ ਵਿੱਚ ਦੇਖ ਕੇ ਹਰ ਕੋਈ ਟੁੱਟ ਗਿਆ। ਉਥੇ ਹੀ ਦੇਸ਼ ਪ੍ਰਤੀ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਦੀ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ। ਇਸ ਦੌਰਾਨ ਮਾਹੌਲ ਕਾਫ਼ੀ ਗ਼ਮਗੀਨ ਰਿਹਾ।
ਇਹ ਵੀ ਪੜ੍ਹੋ: 'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ ਜਤਾਇਆ ਦੁੱਖ

ਫਿਲਮੀ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਦਿੱਤੀ ਸ਼ਰਧਾਂਜਲੀ
ਆਪਣੀ ਚਹੇਤੀ ਗਾਇਕਾ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪ੍ਰਸ਼ੰਸਕਾਂ ਦਾ ਹੜ੍ਹ ਉਮੜ ਪਿਆ। ਫਿਲਮ ਇੰਡਸਟਰੀ ਦੇ ਦਿੱਗਜ ਕਲਾਕਾਰ, ਸਿਆਸੀ ਆਗੂ ਅਤੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: ਮਹਾਕਾਲ ਦੀ ਸ਼ਰਨ 'ਚ ਪਹੁੰਚੀ ਅਦਾਕਾਰਾ ਸਾਰਾ ਅਰਜੁਨ, ਕਿਹਾ- ਇਹ ਦੁਨੀਆ ਦਾ ਸਭ ਤੋਂ ਵਧੀਆ ਅਹਿਸਾਸ

8 ਦਹਾਕਿਆਂ ਦੇ ਸੁਰੀਲੇ ਸਫ਼ਰ ਦਾ ਅੰਤ
ਆਸ਼ਾ ਭੌਂਸਲੇ ਨੇ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ। ਉਨ੍ਹਾਂ ਦਾ ਸੰਗੀਤਕ ਸਫ਼ਰ ਲਗਭਗ 80 ਸਾਲਾਂ ਤੱਕ ਰਿਹਾ, ਜਿਸ ਵਿੱਚ ਉਨ੍ਹਾਂ ਨੇ ਸਭ ਤੋਂ ਵੱਧ ਸਟੂਡੀਓ ਰਿਕਾਰਡਿੰਗਾਂ ਲਈ ਗਿਨੀਜ਼ ਵਰਲਡ ਰਿਕਾਰਡ ਆਪਣੇ ਨਾਮ ਕੀਤਾ। ਉਨ੍ਹਾਂ ਨੇ ਕਲਾਸੀਕਲ, ਗ਼ਜ਼ਲ, ਕੈਬਰੇ ਅਤੇ ਪੌਪ ਸੰਗੀਤ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਪੰਡਿਤ ਦੀਨਾਨਾਥ ਮੰਗੇਸ਼ਕਰ ਦੀ ਸਪੁੱਤਰੀ ਅਤੇ ਲਤਾ ਮੰਗੇਸ਼ਕਰ ਦੀ ਭੈਣ ਵਜੋਂ ਉਨ੍ਹਾਂ ਨੇ ਭਾਰਤੀ ਸਿਨੇਮਾ ਦੇ ਸੁਨਹਿਰੀ ਯੁੱਗ ਨੂੰ ਪਰਿਭਾਸ਼ਿਤ ਕੀਤਾ।
ਇਹ ਵੀ ਪੜ੍ਹੋ: ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ All Time Blockbuster
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
NEXT STORY