ਮੁੰਬਈ- ਮਸ਼ਹੂਰ ਕੋਰੀਓਗ੍ਰਾਫਰ ਜਾਨੀ ਮਾਸਟਰ ਵੱਡੀ ਮੁਸੀਬਤ 'ਚ ਹਨ। ਇਕ 21 ਸਾਲਾ ਔਰਤ ਨੇ ਉਸ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਸ ਦਾ ਕਹਿਣਾ ਹੈ ਕਿ 21 ਸਾਲਾ ਔਰਤ ਨੇ ਕੋਰੀਓਗ੍ਰਾਫਰ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਔਰਤ ਪੇਸ਼ੇ ਤੋਂ ਕੋਰੀਓਗ੍ਰਾਫਰ ਵੀ ਹੈ। ਦੱਸਿਆ ਜਾਂਦਾ ਹੈ ਕਿ ਹੈਦਰਾਬਾਦ ਦੇ ਰਾਏਦੁਰਗਮ 'ਚ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਔਰਤ ਨੇ ਦਾਅਵਾ ਕੀਤਾ ਹੈ ਕਿ ਉਹ ਕੁਝ ਮਹੀਨਿਆਂ ਤੋਂ ਕੋਰੀਓਗ੍ਰਾਫਰ ਜਾਨੀ ਮਾਸਟਰ ਨਾਲ ਸ਼ੂਟਿੰਗ ਕਰ ਰਹੀ ਸੀ, ਜਿਸ ਦਾ ਪੂਰਾ ਨਾਂ ਸ਼ੇਖ ਜਾਨੀ ਬਾਸ਼ਾ ਹੈ। ਔਰਤ ਦਾ ਦੋਸ਼ ਹੈ ਕਿ ਕੋਰੀਓਗ੍ਰਾਫਰ ਨੇ ਆਊਟਡੋਰ ਸ਼ੂਟਿੰਗ ਦੌਰਾਨ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਉਸ ਦੇ ਦੋਸ਼ਾਂ ਦੇ ਆਧਾਰ 'ਤੇ ਪੁਲਸ ਨੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਰਾਏਦੁਰਗਮ ਪੁਲਸ ਨੇ ਕੋਰੀਓਗ੍ਰਾਫਰ ਜਾਨੀ ਮਾਸਟਰ ਦੇ ਖਿਲਾਫ ਕਥਿਤ ਤੌਰ 'ਤੇ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਨਾਲ ਹੀ ਮਾਮਲੇ ਦੀ ਜਾਂਚ ਨਰਸਿੰਘੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਜਾਨੀ ਮਾਸਟਰ ਨੇ ਚੇੱਨਈ, ਮੁੰਬਈ ਅਤੇ ਹੈਦਰਾਬਾਦ ਸਮੇਤ ਕਈ ਸ਼ਹਿਰਾਂ 'ਚ ਆਊਟਡੋਰ ਸ਼ੂਟਿੰਗ ਦੌਰਾਨ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਔਰਤ ਦਾ ਦਾਅਵਾ ਹੈ ਕਿ ਉਹ ਨਰਸਿੰਘੀ ਸਥਿਤ ਉਸ ਦੇ ਘਰ ਵੀ ਆਇਆ ਅਤੇ ਕਈ ਵਾਰ ਉਸ ਦਾ ਜਿਨਸੀ ਸ਼ੋਸ਼ਣ ਕੀਤਾ।
ਦੱਸ ਦੇਈਏ ਕਿ ਸ਼ਿਕਾਇਤਕਰਤਾ ਔਰਤ ਨਰਸਿੰਘੀ ਦੀ ਰਹਿਣ ਵਾਲੀ ਹੈ। ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਨਰਸਿੰਘੀ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਇਹ ਵੀ ਕਿਹਾ ਕਿ ਜਾਨੀ ਮਾਸਟਰ ਦੇ ਖਿਲਾਫ ਆਈਪੀਸੀ ਦੀ ਧਾਰਾ 376 (ਬਲਾਤਕਾਰ), ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ (323) ਅਤੇ ਅਪਰਾਧਿਕ ਧਮਕੀ (506) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਤੇਲੰਗਾਨਾ ਮਹਿਲਾ ਸੇਫਟੀ ਵਿੰਗ (WSW) ਦੀ ਡਾਇਰੈਕਟਰ ਜਨਰਲ ਸ਼ਿਖਾ ਗੋਇਲ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਦੋਸ਼ਾਂ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਪ੍ਰੋਟੋਕੋਲ ਦੇ ਆਧਾਰ 'ਤੇ ਅੱਗੇ ਦੀ ਜਾਂਚ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
'ਬਿੱਗ ਬੌਸ ਓਟੀਟੀ 2' ਦੇ ਇਸ ਅਦਾਕਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
NEXT STORY