ਚੇਨਈ (ਭਾਸ਼ਾ)– ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ ਦੇ ਖ਼ਿਲਾਫ਼ ਟਿੱਪਣੀ ਕਰਨ ਲਈ ਅਦਾਕਾਰ ਮੰਸੂਰ ਅਲੀ ਖ਼ਾਨ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਤਾਮਿਲਨਾਡੂ ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਖ਼ਾਨ ’ਤੇ 21 ਨਵੰਬਰ ਨੂੰ ਭਾਰਤੀ ਦੰਡਾਵਲੀ ਦੀ ਧਾਰਾ 354 (ਏ) ਤੇ 509 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਸ ਨੇ ਦੱਸਿਆ ਕਿ ਅਦਾਕਾਰ ਦੀਆਂ ਅਸ਼ਲੀਲ ਟਿੱਪਣੀਆਂ ਨਾਲ ਜੁੜੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਔਰਤ ਦੀ ਨਿਮਰਤਾ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਦਿਖਾਈ ਦੇ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਤ੍ਰਿਸ਼ਾ ਬਾਰੇ ਮੰਸੂਰ ਅਲੀ ਦੀ ਵਿਵਾਦਿਤ ਟਿੱਪਣੀ ’ਤੇ ਭਖਿਆ ਵਿਵਾਦ, ਚਿਰੰਜੀਵੀ ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਰਾਸ਼ਟਰੀ ਮਹਿਲਾ ਕਮਿਸ਼ਨ ਨੇ ‘ਐਕਸ’ ’ਤੇ ਲਿਖਿਆ ਸੀ, ‘‘ਰਾਸ਼ਟਰੀ ਮਹਿਲਾ ਕਮਿਸ਼ਨ ਤ੍ਰਿਸ਼ਾ ਕ੍ਰਿਸ਼ਨਨ ਬਾਰੇ ਮੰਸੂਰ ਅਲੀ ਖ਼ਾਨ ਵਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਬਹੁਤ ਚਿੰਤਤ ਹੈ। ਇਸ ਮਾਮਲੇ ਦਾ ਖ਼ੁਦ ਨੋਟਿਸ ਲੈਂਦਿਆਂ ਅਸੀਂ ਡੀ. ਜੀ. ਪੀ. ਨੂੰ ਆਈ. ਪੀ. ਸੀ. ਦੀ ਧਾਰਾ 509 ਬੀ ਤੇ ਹੋਰ ਸਬੰਧਤ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਨ ਦੇ ਨਿਰਦੇਸ਼ ਦੇ ਰਹੇ ਹਾਂ। ਅਜਿਹੀਆਂ ਟਿੱਪਣੀਆਂ ਔਰਤਾਂ ਵਿਰੁੱਧ ਹਿੰਸਾ ਨੂੰ ਆਮ ਬਣਾਉਂਦੀਆਂ ਹਨ ਤੇ ਨਿੰਦਿਆ ਕੀਤੀ ਜਾਣੀ ਚਾਹੀਦੀ ਹੈ।’’
ਇਸ ਤੋਂ ਪਹਿਲਾਂ 19 ਨਵੰਬਰ ਨੂੰ ‘ਦਿ ਸਾਊਥ ਇੰਡੀਅਨ ਆਰਟਿਸਟ ਐਸੋਸੀਏਸ਼ਨ’ (SIAA) ਨੇ ਖ਼ਾਨ ਦੇ ਬਿਆਨ ਦੀ ਸਖ਼ਤ ਨਿੰਦਿਆ ਕੀਤੀ ਸੀ ਤੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਹਾਲਾਂਕਿ ਖ਼ਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਮੁਆਫ਼ੀ ਨਹੀਂ ਮੰਗੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਵਿਵਾਦ ਤੋਂ ਬਾਅਦ ਮੁੜ ਇਕੱਠੇ ਹੋਏ ਕਰਨ ਤੇ ਕਾਰਤਿਕ, ‘ਦੋਸਤਾਨਾ 2’ ਦੀ ਸ਼ੂਟਿੰਗ ਦੌਰਾਨ ਹੋਈ ਸੀ ਅਣਬਣ
NEXT STORY