ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ 28 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਪਹਿਲਾ ਗੀਤ ਅੱਜ ਰਿਲੀਜ਼ ਹੋ ਗਿਆ ਹੈ, ਜਿਸ ਦਾ ਨਾਂ ‘ਨੀ ਕੁੜੇ’ ਹੈ। ਇਸ ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜਿਸ ਨੂੰ ਸੰਗੀਤ ਐੱਨ. ਵੀ. ਨੇ ਦਿੱਤਾ ਹੈ ਅਤੇ ਕੰਪੋਜ਼ਰ ਤੇ ਗੀਤਕਾਰ ਕਪਤਾਨ ਹੈ। ਇਸ ਗੀਤ ਐਮੀ ਵਿਰਕ ਤੇ ਜੈਸਮੀਨ ਬਾਜਵਾ ਦੀ ਖ਼ੂਬਸੂਰਤ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ।
ਦੱਸ ਦੇਈਏ ਕਿ ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ।
ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੌਣ ਸੀ 30 ਹਜ਼ਾਰ ਕਰੋੜ ਦਾ ਘੋਟਾਲਾ ਕਰਨ ਵਾਲਾ ਤੇਲਗੀ? ਕਦੇ ਟਰੇਨ 'ਚ ਵੇਚਦਾ ਸੀ ਫ਼ਲ
NEXT STORY