ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਾਲ ਹੀ 'ਚ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। ਇਸ ਵੀਡੀਓ ਦੇ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਪੁੱਤਰ ਅਵਤਾਰ ਸੰਧੂ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਪੁੱਤਰ ਲਈ ਬੇਹੱਦ ਖ਼ਾਸ ਕੈਪਸ਼ਨ ਲਿਖਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਦਿਲਜੀਤ ਦੋਸਾਂਝ ਨੇ ਨਿੱਕੀ ਜਿਹੀ ਫੈਨ ਨੂੰ ਗਿਫਟ ਕੀਤੀ ਜੈਕਟ, ਜਿੱਤਿਆ ਸਭ ਦਾ ਦਿਲ
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਜੂਨੀਅਰ ਸੰਧੂ' ਤੁਹਾਨੂੰ ਸਭ ਨੂੰ ਪਿਆਰ, ਵਾਹਿਗੁਰੂ ਮੇਹਰ ਕਰੇ ਸਾਡੇ ਆਲਿਆ, ਐਵੀ ਹੱਸਦੇ ਖੇਡਦੇ ਰਹੋ ਬਾਈ ਜ਼ਿੰਦਗੀ 'ਚ। ਸ਼ੇਅਰ ਕੀਤੀ ਗਈ ਇਸ ਵੀਡੀਓ ਦੇ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਪੁੱਤਰ ਅਵਤਾਰ ਸੰਧੂ ਬਹੁਤ ਹੀ ਪਿਆਰੇ ਅੰਦਾਜ਼ 'ਚ ਪਾਪਾ-ਪਾਪਾ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ। ਗੈਰੀ ਸੰਧੂ ਪੁੱਤਰ ਦੇ ਨਾਲ ਮਸਤੀ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਦੱਸਣਯੋਗ ਹੈ ਕਿ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਬੀ
ਕਸੂਤੇ ਫਸੇ ਗਾਇਕ ਗੁਰੂ ਰੰਧਾਵਾ, ਹੁਣ ਪਾਕਿਸਤਾਨ ਨਾਲ ਜੁੜਿਆ ਮਾਮਲਾ
NEXT STORY