ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ (Last Ride) ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ। ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ : ਦੋਸਤਾਂ ਨਾਲ ਖੇਡਣ ਗਏ ਚੌਥੀ ਜਮਾਤ ਦੇ ਬੱਚੇ ਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ, ਸਿਆਸੀ ਪਾਰਟੀਆਂ, ਜਥੇਬੰਦੀਆਂ ਅਤੇ ਦੁਨੀਆ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ’ਚ ਸ਼ਾਮਲ ਹੋਣ ਦੀ ਬੇਨਤੀ ਹੈ। ਪਰਿਵਾਰ ਨੇ ਇਸ ਮਾਰਚ ’ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਇਸ ਕੈਂਡਲ ਮਾਰਚ ’ਚ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, MP ਬਿੱਟੂ ਦੀ ਵਿਜੀਲੈਂਸ ਟੀਮ ਨਾਲ ਹੋਈ ਤਿੱਖੀ ਬਹਿਸ
ਸੋਨਾਲੀ ਫੋਗਾਟ ਦੀ ਮੌਤ ਨਾਲ ਟੁੱਟਿਆ ਅਲੀ ਗੋਨੀ ਦਾ ਦਿਲ, ਜੈਸਮੀਨ ਭਸੀਨ ਨੇ ਕਿਹਾ- ਉਹ ਬਹੁਤ ਮਜ਼ਬੂਤ...’
NEXT STORY