ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਸੀ. ਐੱਮ. ਭਗਵੰਤ ਮਾਨ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
![PunjabKesari](https://static.jagbani.com/multimedia/13_43_445680929gippy1-ll.jpg)
ਦਰਅਸਲ, ਗਿੱਪੀ ਗਰੇਵਾਲ ਆਪਣੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਉਨ੍ਹਾਂ ਦੀ ਧੀ ਦਾ ਹਾਲ ਚਾਲ ਜਾਣਨ ਲਈ ਪਹੁੰਚੇ ਸਨ। ਇਸ ਦੌਰਾਨ ਦੀ ਇਕ ਤਸਵੀਰ ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦੇ ਹੋਏ ਧੀ ਨੂੰ ਅਸੀਸਾਂ ਦਿੱਤੀਆਂ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਭਗਵੰਤ ਮਾਨ ਦੀ ਧੀ ਨੂੰ ਚੁੱਕਿਆ ਹੋਇਆ ਹੈ ਅਤੇ ਭਗਵੰਤ ਮਾਨ ਨੇ ਗੁਰਬਾਜ਼ ਗਰੇਵਾਲ ਨੂੰ ਗੋਦ ਚੁੱਕਿਆ ਹੋਇਆ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ, ''ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਦੀਆਂ ਡਲੀਆਂ…। ਇਸ ਖ਼ੂਬਸੂਰਤ ਦੁਨੀਆਂ 'ਚ ਤੁਹਾਡਾ ਸਵਾਗਤ ਹੈ ਨਿਆਮਤ ਬੇਟਾ, ਪ੍ਰਮਾਤਮਾ ਤੁਹਾਨੂੰ ਸਦਾ ਖ਼ੁਸ਼ ਤੇ ਚੜ੍ਹਦੀ ਕਲਾ ‘ਚ ਰੱਖੇ।'' ਗਿੱਪੀ ਗਰੇਵਾਲ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
https://www.instagram.com/p/C58RBFntQAK/?utm_source=ig_web_copy_link
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਜਲਦ ਹੀ ਉਹ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਨਾਲ 'ਸ਼ਿੰਦਾ ਸ਼ਿੰਦਾ ਨੋ ਪਾਪਾ' ‘ਚ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੇ ਤਿੰਨ ਪੁੱਤਰ ਹਨ। ਸਭ ਤੋਂ ਵੱਡਾ ਏਕਮ ਗਰੇਵਾਲ, ਦੂਜਾ ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਹੈ ਗੁਰਬਾਜ਼ ਗਰੇਵਾਲ। ਸ਼ਿੰਦਾ ਗਰੇਵਾਲ ਤਾਂ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਵੀ ਕਰ ਰਿਹਾ ਹੈ ਜਦੋਂਕਿ ਸਭ ਤੋਂ ਵੱਡਾ ਪੁੱਤਰ ਬਤੌਰ ਅਸਿਟੈਂਟ ਡਾਇਰੈਕਟਰ ਕੰਮ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
CM ਮਾਨ ਦੇ ਘਰ ਪਹੁੰਚੇ ਗਿੱਪੀ ਗਰੇਵਾਲ, ਧੀ ਨੂੰ ਗੋਦੀ ਚੁੱਕ ਕਿਹਾ- ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਦੀਆਂ ਡਲੀਆਂ
NEXT STORY