ਜਲੰਧਰ (ਬਿਊਰੋ) - ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਬੀਤੇ ਕੁਝ ਦਿਨ ਪਹਿਲਾਂ ਹੀ 'ਚ ਫ਼ਿਲਮ ਦਾ ਗੀਤ 'ਹਾਏ ਓ ਦਿਲਾ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਗਾਇਕ ਜੌਰਡਨ ਸੰਧੂ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਸ਼ਿੰਗਾਰੇ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੇ 2 ਹੋਰ ਗੀਤ ਰਿਲੀਜ਼ ਹੋਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ। ਪਹਿਲਾਂ ਗੀਤ ਫ਼ਿਲਮ ਦਾ ਟਾਈਟਲ ਟਰੈਕ ਹੈ ਜੋ ਯੂਟਿਊਬ 'ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ। ਇਸ ਗੀਤ ਨੂੰ ਨਛੱਤਰ ਗਿੱਲ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।
ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫ਼ਿਲਮ ਹੈ, ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫ਼ਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
https://www.youtube.com/watch?v=_beL25iOGJs
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਉਰਫੀ ਜਾਵੇਦ ਨਾਲ 15 ਸਾਲਾਂ ਲੜਕੇ ਨੇ ਕੀਤੀ ਬਤਮੀਜ਼ੀ, ਪੋਸਟ ਰਾਹੀਂ ਦਿੱਤੀ ਜਾਣਕਾਰੀ
NEXT STORY