ਜਲੰਧਰ (ਬਿਊਰੋ) - ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਅੱਜ ਨਾਂਦੇੜ ਸਾਹਿਬ ਗੁਰਦੁਆਰਾ ਸਾਹਿਬ ਪਹੁੰਚੇ। ਜਿਥੇ ਸੰਗਤ ਬੜੇ ਹੀ ਚਾਵਾਂ ਨਾਲ ਉਨ੍ਹਾਂ ਨੂੰ ਮਿਲੀ। ਇਸ ਦੌਰਾਨ ਸੰਗਤ ਨੇ ਗਿੱਪੀ ਗਰੇਵਾਲ ਨੂੰ ਉਨ੍ਹਾਂ ਦੀ ਪਹਿਲਾਂ ਬਣੀ ਅਰਦਾਸ ਫਿਲਮ ਬਾਰੇ ਬਹੁਤ ਸਲਾਹਿਆ ਤੇ ਨਵੀਂ ਅਰਦਾਸ ਫਿਲਮ ਬਾਰੇ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਘੁੱਗੀ ਦੀ ਗੁਰਬਾਣੀ ਦੇ ਬਾਰੇ ਕੀਤੇ ਜਾਂਦੇ ਸੰਬੋਧਨ ਦੀ ਵੀ ਸੰਗਤ ਦੀ ਬਹੁਤ ਸ਼ਲਾਘਾ ਕੀਤੀ।
ਦੱਸ ਦਈਏ ਕਿ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਬੀਤੇ ਕੁਝ ਦਿਨ ਪਹਿਲਾਂ ਹੀ 'ਚ ਫ਼ਿਲਮ ਦਾ ਗੀਤ 'ਹਾਏ ਓ ਦਿਲਾ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਗਾਇਕ ਜੌਰਡਨ ਸੰਧੂ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਸ਼ਿੰਗਾਰੇ ਗਏ ਹਨ। ਇਸ ਤੋਂ ਪਹਿਲਾਂ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੇ 2 ਹੋਰ ਗੀਤ ਰਿਲੀਜ਼ ਹੋਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ। ਪਹਿਲਾਂ ਗੀਤ ਫ਼ਿਲਮ ਦਾ ਟਾਈਟਲ ਟਰੈਕ ਹੈ ਜੋ ਯੂਟਿਊਬ 'ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ। ਇਸ ਗੀਤ ਨੂੰ ਨਛੱਤਰ ਗਿੱਲ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।
ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫ਼ਿਲਮ ਹੈ, ਜਿਸ 'ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫ਼ਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਹੁਣ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਿਸੇਗੀ ਵੱਡੇ ਪਰਦੇ 'ਤੇ
NEXT STORY