ਅੰਮ੍ਰਿਤਸਰ (ਗੁਰਿੰਦਰ ਸਾਗਰ, ਸਰਬਜੀਤ)– ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਚੱਲਦੇ ਮੈਚ ’ਚ ਮੂਸੇ ਵਾਲਾ ਦੇ ਗੀਤਾਂ ’ਤੇ ਝੂਮਿਆ ਵਿਰਾਟ ਕੋਹਲੀ, ਮਾਰੀ ਪੱਟ ’ਤੇ ਥਾਪੀ (ਵੀਡੀਓ)
ਮੀਡੀਆ ਨਾਲ ਗੱਲਬਾਤ ਦੌਰਾਨ ਗਿੱਪੀ ਗਰੇਵਾਲ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸਮਾਂ ਮਿਲਦਾ ਹੈ ਤਾਂ ਉਹ ਪਰਿਵਾਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਕਰਮਜੀਤ ਅਨਮੋਲ ਨੂੰ ਪੰਜਾਬੀ ਫ਼ਿਲਮ ਤੇ ਟੀ. ਵੀ. ਆਰਟਿਸਟ ਐਸੋਸੀਏਸ਼ਨ ਦਾ ਪ੍ਰਧਾਨ ਚੁਣਨਾ ਵਧੀਆ ਫ਼ੈਸਲਾ ਹੈ।
ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਕਰਮਜੀਤ ਅਨਮੋਲ ਨੂੰ ਮੋਹਰੀ ਰੱਖ ਕੇ ਕੰਮ ਕਰਦੇ ਹਨ। ਗਿੱਪੀ ਨੇ ਕਿਹਾ ਕਿ ਕਲਾਕਾਰਾਂ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਮਿਲਣਾ ਚਿੰਤਾ ਦਾ ਵਿਸ਼ਾ ਹੈ ਤੇ ਪੰਜਾਬ ਪੁਲਸ ਨੂੰ ਆਪਣਾ ਲਾਈਨ ਆਰਡਰ ਮੈਂਟੇਨ ਰੱਖਣਾ ਚਾਹੀਦਾ ਹੈ।
ਕੰਮਕਾਜ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦਾ ਹਾਲ ਹੀ ’ਚ ਗੀਤ ‘ਮੁਟਿਆਰੇ ਨੀ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਹੁਣ ਵਿਦੇਸ਼ ਜਾ ਸਕਣਗੇ ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ, ਅਦਾਲਤ ਨੇ ਦਿੱਤਾ ਪਾਸਪੋਰਟ ਵਾਪਸ ਕਰਨ ਦਾ ਹੁਕਮ
NEXT STORY