ਜਲੰਧਰ (ਵੈੱਬ ਡੈਸਕ) — ਪੰਜਾਬੀ ਮਨੋਰੰਜਨ ਜਗਤ ਦੇ ਮਲਟੀ ਟੈਲੇਂਟਡ ਐਕਟਰ ਤੇ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਨਵਾਂ ਸਾਂਝਾ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਪਹਿਲੀ ਵਾਰ ਆਪਣੇ ਪੂਰੇ ਪਰਿਵਾਰ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ 'ਚ ਗਿੱਪੀ ਗਰੇਵਾਲ ਆਪਣੀ ਲਾਈਫ਼ ਪਾਟਨਰ ਤੇ ਆਪਣੇ ਤਿੰਨੋਂ ਬੇਟਿਆਂ ਨਾਲ ਵਿਖਾਈ ਦੇ ਰਹੇ ਹਨ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਆਪਣੇ ਪੁੱਤਰਾਂ ਦੀਆਂ ਕੁਝ ਨਵੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਛੋਟਾ ਪੁੱਤਰ ਬੇਹੱਦ ਕਿਊਟ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ 'ਚ ਬਹੁਤ ਹੀ ਖ਼ੂਬਸੂਰਤ ਮੈਸੇਜ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, 'ਦੁਨੀਆ ਨੂੰ ਬਦਲਣ ਲਈ ਆਪਣੀ ਮੁਸਕਰਾਹਟ ਦੀ ਵਰਤੋਂ ਕਰੋ, ਦੁਨੀਆ ਨੂੰ ਆਪਣੀ ਮੁਸਕਾਨ ਬਦਲਣ ਦਾ ਮੌਕਾ ਨਾ ਦਿਓ।'

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗਿੱਪੀ ਗਰੇਵਾਲ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਗਿੱਪੀ ਕਿਸੇ ਨਾਲ ਫੋਨ 'ਤੇ ਗੱਲ ਕਰ ਰਹੇ ਹਨ ਅਤੇ ਉੱਥੇ ਬੈਠੀ ਨੇਹਾ ਸ਼ਰਮਾ ਹੱਥ ਜੋੜ ਕੇ ਸਤਿ ਸ੍ਰੀ ਅਕਾਲ ਕਹਿੰਦੀ ਹੈ। ਇਸ 'ਤੇ ਗਿੱਪੀ ਗਰੇਵਾਲ ਨੂੰ ਗੁੱਸਾ ਆ ਜਾਂਦਾ ਹੈ ਤੇ ਉਹ ਨੇਹਾ ਦੇ ਥੱਪੜ ਮਾਰ ਦਿੰਦੇ ਹਨ। ਹਾਲਾਂਕਿ ਇਹ ਸਭ ਹਕੀਕਤ 'ਚ ਨਹੀਂ ਹੁੰਦਾ ਪਰ ਉਹ ਇੰਸਟਾਗ੍ਰਾਮ ਰੀਲਸ ਲਈ ਵੀਡੀਓ ਬਣਾਉਣ ਸਮੇਂ ਅਜਿਹਾ ਕਰਦੇ ਹਨ।

ਦੋਵਾਂ ਦਾ ਇਹ ਵੀਡੀਓ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਅਤੇ ਨੇਹਾ ਸ਼ਰਮਾ ਦੇ ਐਕਪ੍ਰਾਸ਼ਨ ਦੇਖਣ ਨੂੰ ਮਿਲ ਰਹੇ ਹਨ। ਨੇਹਾ ਸ਼ਰਮਾ ਅਤੇ ਗਿੱਪੀ ਗਰੇਵਾਲ ਇਸ ਸਾਲ ਰਿਲੀਜ਼ ਹੋਈ ਪੰਜਾਬੀ ਫਿਲਮ 'ਇਕ ਸੰਧੂ ਹੁੰਡਾ ਸੀ' 'ਚ ਇਕੱਠੇ ਨਜ਼ਰ ਆਏ ਸਨ। ਇਸ ਤੋਂ ਇਲਾਵਾ ਨੇਹਾ ਸ਼ਰਮਾ ਜਲਦ ਹੀ ਵੱਡਾ ਧਮਾਕਾ ਕਰਨ ਜਾ ਰਹੀ ਹੈ।

ਦਸ਼ਰਥ ਮਾਂਝੀ ਦੇ ਪਰਿਵਾਰ ਦੀ ਮਦਦ ਕਰਨ ਦਾ ਸੋਨੂੰ ਸੂਦ ਨੇ ਚੁੱਕਿਆ ਬੀੜਾ
NEXT STORY