ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਰਾਜਵੀਰ ਜਵੰਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਤੁਹਾਨੂੰ ਦੱਸ ਦੇਈਏ ਕਿ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਹੀ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ।
ਇਹ ਵੀ ਪੜ੍ਹੋ- ਅਲਵਿਦਾ ਰਾਜਵੀਰ ਜਵੰਦਾ; ਜਾਣੋ ਕਿੰਝ ਰਿਹਾ ਪੰਜਾਬ ਪੁਲਸ ਮੁਲਾਜ਼ਮ ਤੋਂ ਗਾਇਕ ਬਣਨ ਦਾ ਸਫ਼ਰ
ਵਿਆਪਕ ਡਾਕਟਰੀ ਸਹਾਇਤਾ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਨਿਰੰਤਰ ਨਿਗਰਾਨੀ ਦੇ ਬਾਵਜੂਦ ਅੱਜ ਸਵੇਰੇ ਉਹ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦਮ ਤੋੜ ਗਏ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਆਪਣੇ ਪ੍ਰੇਮੀ ਨਾਲ ਵਿਆਹ ਦੇ ਬੰਧਨ 'ਚ ਬੱਝੀ ਅਦਾਕਾਰਾ ਸਾਰਾ, ਤਸਵੀਰਾਂ ਆਈਆਂ ਸਾਹਮਣੇ
NEXT STORY