ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਮੁੰਬਈ ਦੇ ਜੂਹੁ ਸਥਿਤ ਕ੍ਰਿਟੀਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 61 ਸਾਲਾਂ ਦੇ ਗੋਵਿੰਦਾ ਇਸ ਸਮੇਂ ਡਾਕਟਰੀ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਗੋਵਿੰਦਾ ਦੇ ਕਾਨੂੰਨੀ ਸਲਾਹਕਾਰ ਅਤੇ ਦੋਸਤ ਲਲਿਤ ਬਿੰਦਲ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਆਪਣੇ ਘਰ ’ਤੇ ਅਚਾਨਕ ਬੇਹੋਸ਼ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਐਮਰਜੈਂਸੀ ਇਲਾਜ ਲਈ ਲਿਜਾਇਆ ਗਿਆ। ਇਸ ਸਮੇਂ ਉਹ ਹਸਪਤਾਲ ਵਿੱਚ ਆਬਜ਼ਰਵੇਸ਼ਨ ਹੇਠ ਹਨ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਗੋਵਿੰਦਾ ਦੀ ਸਿਹਤ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਬਿੰਦਲ ਨੇ ਪੋਸਟ ਕੀਤਾ, "ਮੇਰੇ ਪਿਆਰੇ ਅਤੇ ਸਤਿਕਾਰਯੋਗ ਗੋਵਿੰਦਾ ਨੂੰ ਬੇਹੋਸ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਉਸਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।"
ਇਹ ਵੀ ਪੜ੍ਹੋ: ਧਰਮਿੰਦਰ ਮਗਰੋਂ ਉੱਡੀ ਜੈਕੀ ਚੈਨ ਦੇ ਦਿਹਾਂਤ ਦੀ ਖ਼ਬਰ ! ਸਾਹਮਣੇ ਆਇਆ ਸੱਚ
ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ
NEXT STORY