ਐਂਟਰਟੇਨਮੈਂਟ ਡੈਸਕ- ਪੰਜਾਬੀ ਫਿਲਮ ਇੰਡਸਟਰੀ 'ਚ ਅੱਜ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਖਬਰਾਂ ਮੁਤਾਬਕ, ਪੁਸ਼ਪਿੰਦਰ ਕੌਰ ਦੀ ਉਮਰ 74 ਸਾਲ ਦੇ ਕਰੀਬ ਸੀ ਅਤੇ ਉਹ ਕਾਫੀ ਸਮੇਂ ਤੋਂ ਜੇਰੇ ਇਲਾਜ ਸਨ। ਕਿਹਾ ਜਾ ਰਿਹਾ ਹੈ ਕਿ ਉਹ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ। ਅੱਜ ਚੰਡੀਗੜ੍ਹ ਦੇ ਨਿੱਜੀ ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਬਠਿੰਡਾ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਅੱਜ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਉਦਾਸ ਮਨ ਨਾਲ ਅਦਾਕਾਰ ਗੁੱਗੂ ਗਿੱਲ ਨੇ ਆਪਣੀ ਵੱਡੀ ਭੈਣ ਨੂੰ ਮੋਢਾ ਦਿੱਤਾ ਅਤੇ ਅੰਤਿਮ ਸੰਸਕਾਰ ਦੀਆਂ ਸਾਰੀਆਂ ਰਸਮਾਂ ਨਿਭਾਈਆਂ। ਅੰਤਿਮ ਸੰਸਕਾਰ ਵਿੱਚ ਸ਼ਹਿਰ ਦੇ ਲੋਕਾਂ ਤੋਂ ਇਲਾਵਾ ਗੁੱਗੂ ਗਿੱਲ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ।
ਪਹਿਲਗਾਮ ਅੱਤਵਾਦੀ ਹਮਲੇ 'ਤੇ ਭੜਕੇ ਵਿਜੇ ਦੇਵਰਕੋਂਡਾ, ਦਿੱਤਾ ਇਹ ਬਿਆਨ
NEXT STORY