ਜੂਨਾਗੜ੍ਹ (ਗੁਜਰਾਤ) - ਜੂਨਾਗੜ੍ਹ ਜ਼ਿਲ੍ਹੇ ਦੇ ਇਕ ਪਿੰਡ ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਲੋਕਾਂ ਵਲੋਂ ਨੋਟਾਂ ਦੀ ਵਰਖਾ ਕੀਤੀ ਗਈ। ਜਾਣਕਾਰੀ ਮੁਤਾਬਕ ਧਾਰਮਿਕ ਪ੍ਰੋਗਰਾਮ ਦੌਰਾਨ ਇਕ ਗੁਜਰਾਤੀ ਲੋਕ ਗਾਇਕ ਵਲੋਂ ਸੰਗੀਤ ਕੀਤਾ ਗਿਆ, ਜਿਸ ਨੂੰ ਲੈ ਕੇ ਲੋਕਾਂ ਨੇ ਉਸ ਤੋਂ ਰੱਜ ਕੇ ਨੋਟ ਵਰ੍ਹਾਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਅਹੀਰ ਭਾਈਚਾਰੇ ਵੱਲੋਂ ਕਰਵਾਏ ਗਏ ਸੰਗੀਤਕ ਸਮਾਗਮ ‘ਲੋਕ ਡਾਇਰੋ’ ਵਿਚ ਲੋਕ ਗਾਇਕ ਜਿਗਨੇਸ਼ ਕਵੀਰਾਜ ਦੀ ਹੈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
ਦੱਸ ਦੇਈਏ ਕਿ ਵਾਇਰਲ ਹੋ ਰਹੀ ਵੀਡੀਓ ਕਲਿੱਪ ਵਿਚ ਦੇਖਿਆ ਜਾ ਸਕਦਾ ਹੈ ਕਿ ਦਰਸ਼ਕ ਕਵੀਰਾਜ ’ਤੇ ਨਕਦੀ ਨਾਲ ਭਰੇ ਬੋਰੇ ਉਲਟਾ ਰਹੇ ਹਨ, ਜਦਕਿ ਉਹ ਸਟੇਜ ’ਤੇ ਚੌਂਕੜੀ ਮਾਰ ਕੇ ਬੈਠੇ, ਭਗਵਾਨ ਕ੍ਰਿਸ਼ਨ ਨੂੰ ਸਮਰਪਿਤ ਗੀਤ ਅਤੇ ਭਜਨ ਗਾਉਂਦੇ ਦਿਖਾਈ ਦੇ ਰਹੇ ਹਨ। ਪਤਾ ਲੱਗਾ ਹੈ ਕਿ ਇਸ ਪ੍ਰੋਗਰਾਮ ਤੋਂ ਇਕੱਠੀ ਕੀਤੀ ਗਈ ਰਾਸ਼ੀ ਦੀ ਵਰਤੋਂ ਗਾਂਧੀਨਗਰ ਵਿਚ ਕੰਨਿਆ ਹੋਸਟਲ ਦੀ ਉਸਾਰੀ ਲਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਜਿਹੇ ਸਮਾਗਮਾਂ ਵਿਚ ਲੋਕ ਗਾਇਕਾਂ ’ਤੇ ਪੈਸੇ ਲੁਟਾਉਣਾ ਇਕ ਆਮ ਰਵਾਇਤੀ ਪ੍ਰਥਾ ਹੈ ਅਤੇ ਇਕੱਠੇ ਕੀਤੇ ਪੈਸਿਆਂ ਦੀ ਵਰਤੋਂ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ 'ਚ ਦਿਹਾਂਤ
NEXT STORY