ਬਰਨਾਲਾ (ਪੁਨੀਤ) - ਬਰਨਾਲਾ ਪੁਲਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਦੀ ਅਗਵਾਈ ਅਤੇ ਐਸ.ਐਸ.ਪੀ. ਬਰਨਾਲਾ ਸੰਜੀਵ ਗੋਇਲ ਦੇ ਨਿਰਦੇਸ਼ਾਂ ਹੇਠ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਐਨਕਾਊਂਟਰ ਤੋਂ ਬਾਅਦ ਗਿਰੋਹ ਦੇ ਮੈਂਬਰਾਂ ਨੂੰ ਅਸਲੇ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: 'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
ਦੱਸ ਦੇਈਏ ਕਿ ਬੀਤੇ ਦਿਨੀਂ ਗਾਇਕ ਦੇ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਦੇਰ ਰਾਤ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਵਿਅਕਤੀਆਂ ਵੱਲੋਂ 7 ਤੋਂ 8 ਰਾਊਂਡ ਫਾਇਰ ਕੀਤੇ ਗਏ ਸਨ। ਪ੍ਰੈੱਸ ਕਾਨਫ਼ਰੰਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੁਲਸ ਨੂੰ ਬਰਨਾਲਾ-ਮਾਨਸਾ ਰੋਡ 'ਤੇ ਸ਼ੱਕੀਆਂ ਦੀ ਮੌਜੂਦਗੀ ਦੀ ਇਤਲਾਹ ਮਿਲੀ ਸੀ। ਜਦੋਂ ਪੁਲਸ ਟੀਮਾਂ ਮਾਨਸਾ ਸਾਈਡ ਤੋਂ ਆ ਰਹੇ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਵੱਲੋਂ ਘੇਰਾਬੰਦੀ ਕਰਨ 'ਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਪੁਲਸ ਪਾਰਟੀ 'ਤੇ ਜਾਨਲੇਵਾ ਫਾਇਰਿੰਗ ਕਰ ਦਿੱਤੀ, ਜਿਸ 'ਤੇ ਪੁਲਸ ਵੱਲੋਂ ਆਤਮ-ਰੱਖਿਆ ਵਜੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਮੁੱਖ ਸ਼ੂਟਰ ਗੁਰਵਿੰਦਰ ਸਿੰਘ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਦੂਜਾ ਦੋਸ਼ੀ ਗੁਰਪ੍ਰੀਤ ਸਿੰਘ ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ
ਡੀਆਈਜੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਸ਼ੂਟਰਾਂ ਸਮੇਤ ਹੁਣ ਤੱਕ 6 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਹ ਮੁਲਜ਼ਮ ਗੱਡੀਆਂ, ਸ਼ੈਲਟਰ ਅਤੇ ਸੋਸ਼ਲ ਮੀਡੀਆ ਹੈਂਡਲ ਕਰਨ ਵਿੱਚ ਸਹਿਯੋਗ ਦੇ ਰਹੇ ਸਨ। ਪੁਲਸ ਨੇ ਇਸ ਪੂਰੇ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਕੋਲੋਂ 2 ਆਧੁਨਿਕ 'ਜਿਗਿਆਨਾ' ਪਿਸਟਲਾਂ, 2 ਦੇਸੀ ਪਿਸਟਲਾਂ, 10 ਜ਼ਿੰਦਾ ਕਾਰਤੂਸ, 5 ਖੋਲ, 1 ਅਰਟਿਗਾ ਕਾਰ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਗੁਰਵਿੰਦਰ ਸਿੰਘ 'ਤੇ ਪਹਿਲਾਂ ਵੀ 5 ਗੰਭੀਰ ਅਪਰਾਧਿਕ ਮੁਕੱਦਮੇ ਦਰਜ ਹਨ। ਇਹ ਸਾਰੇ ਮੁਲਜ਼ਮ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਦੇ ਆਸ-ਪਾਸ ਦੇ ਪਿੰਡਾਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ ਸ਼ਕਤੀ ਪ੍ਰਦਰਸ਼ਨ
NEXT STORY