ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਇੰਡਸਟਰੀ ਅਤੇ ਆਮ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਖਬਰ ਨੇ ਬਾਲੀਵੁੱਡ ਇੰਡਸਟਰੀ ਦੇ ਨਾਲ-ਨਾਲ ਪਾਲੀਵੁੱਡ ਸਿਤਾਰਿਆਂ ਨੂੰ ਵੀ ਡੂੰਘਾ ਸਦਮਾ ਦਿੱਤੀ। ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅਦਾਕਾਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਉਂਦੇ ਹੋਏ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕੀਤੀ ਹੈ। ਗੁਰਦਾਸ ਮਾਨ ਨੇ ਪੋਸਟ ਸਾਂਝੀ ਕਰ ਲਿਖਿਆ ਕਿ- ਤੁਸੀਂ ਸਾਡੇ ਲਈ ਕੀ ਸੀ, ਇਹ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ, ਤੁਹਾਡੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।

ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਦਾ ਮੁੰਬਈ ਦੇ ਵਿਲੇ ਪਾਰਲੇ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਰਿਹਾ ਹੈ। ਧਰਮਿੰਦਰ ਦੇ ਅੰਤਿਮ ਸੰਸਕਾਰ ਵਿੱਚ ਅਮਿਤਾਭ ਬੱਚਨ ਅਤੇ ਆਮਿਰ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ।
'ਕਿਉਂਕਿ ਸਾਸ ਭੀ ਕਭੀ...' ਫੇਮ ਦਿਓਰ-ਭਰਜਾਈ ਨੇ ਕਰਵਾਇਆ ਵਿਆਹ, 23 ਸਾਲ ਰਿਲੇਸ਼ਨ 'ਚ ਰਹਿਣ ਮਗਰੋਂ ਹੋਏ 'ਇਕ'
NEXT STORY