ਚੰਡੀਗੜ੍ਹ (ਬਿਊਰੋ)– ਅੱਜ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਜਨਮਦਿਨ ਹੈ। ਗੁਰਦਾਸ ਮਾਨ 66 ਸਾਲਾਂ ਦੇ ਹੋ ਗਏ ਹਨ। ਇਸ ਖ਼ਾਸ ਮੌਕੇ ’ਤੇ ਗੁਰਦਾਸ ਮਾਨ ਨੇ ਆਪਣੇ ਚਾਹੁਣ ਵਾਲਿਆਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਜਦੋਂ ਸਤੀਸ਼ ਸ਼ਾਹ ਦਾ ਲੰਡਨ ਏਅਰਪੋਰਟ 'ਤੇ ਉਡਾਇਆ ਮਜ਼ਾਕ ਤਾਂ ਅਦਾਕਾਰ ਨੇ ਕਰਾਈ ਸਟਾਫ਼ ਦੀ ਬੋਲਤੀ ਬੰਦ
ਗੁਰਦਾਸ ਮਾਨ ਨੇ ਆਪਣੇ ਨਵੇਂ ਗੀਤ ਦਾ ਟੀਜ਼ਰ ਅੱਜ ਰਿਲੀਜ਼ ਕਰ ਦਿੱਤਾ ਹੈ। ਫਿਲਹਾਲ ਇਹ ਤਾਂ ਸਾਫ ਨਹੀਂ ਹੋਇਆ ਹੈ ਕਿ ਗੀਤ ਦਾ ਨਾਂ ਕੀ ਹੈ ਪਰ ਇਸ ਦੀ ਰਿਲੀਜ਼ ਡੇਟ ਜ਼ਰੂਰ ਸਾਹਮਣੇ ਆ ਗਈ ਹੈ।
ਗੁਰਦਾਸ ਮਾਨ ਦਾ ਨਵਾਂ ਗੀਤ 18 ਜਨਵਰੀ ਨੂੰ ਸਵੇਰੇ 11 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। 25 ਸੈਕਿੰਡ ਦੇ ਇਸ ਟੀਜ਼ਰ ’ਚ ਗੁਰਦਾਸ ਮਾਨ ਦੀ ਲੁੱਕ ਬੇਹੱਦ ਸ਼ਾਨਦਾਰ ਹੈ।
ਦੱਸ ਦੇਈਏ ਕਿ ਗੁਰਦਾਸ ਮਾਨ ਦਾ ਆਖ਼ਰੀ ਰਿਲੀਜ਼ ਹੋਇਆ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਹੈ, ਜਿਸ ਨੂੰ ਯੂਟਿਊਬ ’ਤੇ ਹੁਣ ਤਕ 5.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਵਿਸ਼ਵ ਪ੍ਰਸਿੱਧ ਗਾਇਕਾ ਸੁਮਿਤਰਾ ਸੇਨ ਦਾ ਦਿਹਾਂਤ
NEXT STORY