ਜਲੰਧਰ (ਬਿਊਰੋ)– ਅੱਜ ਪੰਜਾਬ ਤੇ ਦੇਸ਼ ਭਰ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਹਾਲ ਦੀ ਘੜੀ ਦੇਸ਼ ਦੇ ਅੰਨਦਾਤਾ ਯਾਨੀ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੜਾਈ ਲੜਨੀ ਪੈ ਰਹੀ ਹੈ। ਪੰਜਾਬ ਦੇ ਕਿਸਾਨ ਦਿੱਲੀ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਹਨ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।
ਅਜਿਹੇ ’ਚ ਕਈ ਕਲਾਕਾਰਾਂ ਨੇ ਕਿਸਾਨ ਧਰਨਿਆਂ ਦਾ ਸਮਰਥਨ ਕੀਤਾ ਤੇ ਖੁਦ ਧਰਨਿਆਂ ’ਚ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਥੇ ਅੱਜ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਇਕ ਵੀਡੀਓ ਆਪਣੇ ਪ੍ਰਸ਼ੰਸਕਾਂ ਲਈ ਸਾਂਝੀ ਕੀਤੀ ਹੈ।
ਇਸ ਵੀਡੀਓ ’ਚ ਜਿਥੇ ਗੁਰਦਾਸ ਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪ੍ਰਸ਼ੰਸਕਾਂ ਨੂੰ ਵਧਾਈ ਦੇ ਰਹੇ ਹਨ, ਉਥੇ ਕਿਸਾਨਾਂ ਨੂੰ ਇਨਸਾਫ ਮਿਲਣ ਦੀ ਅਰਦਾਸ ਵੀ ਕਰ ਰਹੇ ਹਨ। ਵੀਡੀਓ ਦੀ ਕੈਪਸ਼ਨ ’ਚ ਗੁਰਦਾਸ ਮਾਨ ਲਿਖਦੇ ਹਨ, ‘ਗੁਰੂ ਨਾਨਕ ਪਾਤਸ਼ਾਹ ਸਾਰੀ ਦੁਨੀਆ ਤਾਰ ਦੇ। ਕਿਸਾਨਾਂ ਨੂੰ ਇਨਸਾਫ਼ ਦੇ।’
ਗੁਰਦਾਸ ਮਾਨ ਦੀ ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰਾਂ ਵਲੋਂ ਵੀ ਪਸੰਦ ਕੀਤੀ ਜਾ ਰਹੀ ਹੈ। ਵੀਡੀਓ ’ਤੇ ਗਾਇਕ ਤੇ ਅਦਾਕਾਰ ਐਮੀ ਵਿਰਕ ਤੇ ਮਾਨਵ ਵਿਜ ਨੇ ਵੀ ਕੁਮੈਂਟਸ ਕੀਤੇ ਹਨ।
ਕਪਿਲ ਸ਼ਰਮਾ ਨੂੰ ਕਿਸਾਨਾਂ ਦਾ ਸਮਰਥਨ ਕਰਨ ’ਤੇ ਜਦੋਂ ਮਾੜਾ ਬੋਲਿਆ ਯੂਜ਼ਰ, ਇੰਝ ਦਿੱਤਾ ਜਵਾਬ
NEXT STORY