ਚੰਡੀਗੜ੍ਹ (ਬਿਊਰੋ) - ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੁਨੀਆ ਭਰ 'ਚ ਕਹਿਰ ਮਚਾਉਣ ਤੋਂ ਬਾਅਦ ਥੋੜ੍ਹੀ ਠੱਲ ਪਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਕਾਫ਼ੀ ਘੱਟ ਗਈ ਹੈ। ਕੋਰੋਨਾ ਵਾਇਰਸ ਕਾਰਨ ਦੁਨੀਆ ਭਰ 'ਚ ਲੱਖਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦੋਂਕਿ ਕਈ ਲੋਕ ਇਸ ਬੀਮਾਰੀ ਨਾਲ ਜੂਝ ਰਹੇ ਹਨ। ਅਜਿਹੇ 'ਚ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਤੱਕ ਕਈ ਸੈਲੀਬ੍ਰੇਟੀਜ਼ ਵੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ।
ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਵੀ ਹਾਲ ਹੀ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਹੈ, ਜਿਸ ਦੀ ਇਕ ਤਸਵੀਰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਕੋਰੋਨਾ ਵੈਕਸੀਨ ਦੀ ਡੋਜ਼ ਲੈਂਦੀ ਵਿਖਾਈ ਦੇ ਰਹੀ ਹੈ। ਗੁਰਲੇਜ ਅਖਤਰ ਨਾਲ ਉਸ ਦੇ ਪਤੀ ਕੁਲਵਿੰਦਰ ਕੈਲੀ ਵੀ ਨਜ਼ਰ ਆ ਰਹੇ ਹਨ।
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ। ਨਿੱਕੀ ਉਮਰ 'ਚ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਗੁਰਲੇਜ ਅਖਤਰ ਦੇ ਗੀਤਾਂ ਨੂੰ ਲੋਕਾਂ ਵੱਲੋਂ ਰੱਜਵਾਂ ਪਿਆਰ ਮਿਲਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ 'ਚ ਸਰਗਰਮ ਹੈ।
ਜਬਰ-ਜ਼ਿਨਾਹ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਅਦਾਕਾਰ ਦੇ ਹੱਕ ’ਚ ਆਈ ਕੌਰ ਬੀ, ਆਖੀ ਇਹ ਗੱਲ
NEXT STORY