ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਗੁਰਪ੍ਰੀਤ ਘੁੱਗੀ ਹਮੇਸ਼ਾ ਸਮਾਜਿਕ ਮੁੱਦਿਆਂ 'ਤੇ ਆਪਣੇ ਵਿਚਾਰ ਰੱਖਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇੱਕ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ''ਕੋਰੋਨਾ ਵਾਇਰਸ ਨੂੰ ਤਾਂ ਹੀ ਹਰਾ ਸਕਦੇ ਹਾਂ ਜੇਕਰ ਅਸੀਂ ਰਲ ਮਿਲ ਕੇ ਮਰੀਜ਼ਾਂ ਦੀ ਸੇਵਾ ਕਰਾਂਗੇ। ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਲੋਕ ਆਕਸੀਜਨ ਦੀ ਘਾਟ ਕਰਕੇ ਮਰ ਰਹੇ ਹਨ। ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਆਮ ਲੋਕਾਂ ਨੂੰ ਵੀ। ਉਨ੍ਹਾਂ ਨੇ ਕਿਹਾ ਮੈਂ ਅਜਿਹੀਆਂ ਸਮਾਜ ਸੇਵੀ ਸੰਗਠਨਾਂ ਦਾ ਧੰਨਵਾਦ ਕਰਦਾ ਹਾਂ, ਜੋ ਇਸ ਮਹਾਮਾਰੀ 'ਚ ਮਰੀਜ਼ਾਂ ਦੀ ਸੇਵਾ 'ਚ ਲੱਗੇ ਹੋਏ ਹਨ।'
ਦੱਸ ਦਿੰਦੇ ਹਾਂ ਕਿ ਯੂਨਾਈਟਿਡ ਸਿੱਖ ਸੰਸਥਾ ਵੱਲੋਂ ਚੰਡੀਗੜ੍ਹ ਦੇ ਸੈਕਟਰ 43 'ਚ ਮਿੰਨੀ ਕੋਵਿਡ ਸੈਂਟਰ ਬਣਾਇਆ ਗਿਆ ਹੈ, ਜਿਸ ਦਾ ਜਾਇਜਾ ਲੈਣ ਲਈ ਗੁਰਪ੍ਰੀਤ ਘੁੱਗੀ ਆਏ ਹੋਏ ਸਨ। ਉਨ੍ਹਾਂ ਨੇ ਇਸ ਕੋਵਿਡ ਸੈਂਟਰ ਦੀਆਂ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
ਦੱਸਣਯੋਗ ਹੈ ਕਿ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਲਿਆ ਹੈ। ਗੁਰਪ੍ਰੀਤ ਘੁੱਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਸੀ। ਤਸਵੀਰ ਸਾਂਝੀ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਲਿਖਿਆ, 'ਹੈਲੋ! ਅੱਜ ਮੈਂ ਦਿ ਟੱਚ ਕਲੀਨਿਕ ਮੋਹਾਲੀ 'ਚ ਕੋਵਿਡ-19 ਵੈਕਸੀਨ ਲਗਵਾਈ ਹੈ।'
ਗੁਰਪ੍ਰੀਤ ਘੁੱਗੀ ਨੇ ਮੋਹਾਲੀ ਵਿਖੇ ਕੋਰੋਨਾ ਵੈਕਸੀਨ ਲਗਵਾਈ ਹੈ। ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ 'ਤੇ ਕਿਸਾਨ ਅੰਦੋਲਨ ਦਾ ਭਰਵਾਂ ਸਮਰਥਨ ਕਰ ਰਹੇ ਹਨ। ਉਹ ਆਏ ਦਿਨ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਅਹਿਮੀਅਤ ਵੀ ਦੱਸਦੇ ਰਹਿੰਦੇ ਹਨ। ਉਥੇ ਗੁਰਪ੍ਰੀਤ ਘੁੱਗੀ ਕਈ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ ਤੇ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਫ਼ਿਲਮ ਜਗਤ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਲਗਭਗ ਹਰੇਕ ਪੰਜਾਬੀ ਫ਼ਿਲਮ ’ਚ ਉਨ੍ਹਾਂ ਦਾ ਕਿਰਦਾਰ ਸਾਨੂੰ ਦੇਖਣ ਨੂੰ ਮਿਲ ਜਾਂਦਾ ਹੈ। ਉਹ ਸਿਰਫ ਕਾਮੇਡੀ ਹੀ ਨਹੀਂ, ਸਗੋਂ ‘ਅਰਦਾਸ’ ਵਰਗੀਆਂ ਫ਼ਿਲਮਾਂ ’ਚ ਆਪਣੇ ਸੰਜੀਦਾ ਕਿਰਦਾਰਾਂ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ।
ਰਣਦੀਪ ਹੁੱਡਾ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਆਖ਼ਿਰ ਕਿਉਂ ਮੰਗਣੀ ਪਈ ਸੀ ਮੁਆਫ਼ੀ, ਜਾਣੋ ਪੂਰਾ ਕਿੱਸਾ
NEXT STORY