ਚੰਡੀਗੜ੍ਹ (ਬਿਊਰੋ)- ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ ਆਪਣੀ ਹਰ ਛੋਟੀ ਵੱਡੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ। 6 ਜੁਲਾਈ ਘੁੱਗੀ ਲਈ ਬੇਹੱਦ ਖ਼ਾਸ ਦਿਨ ਹੈ। ਇਸ ਦਿਨ ਗੁਰਪ੍ਰੀਤ ਘੁੱਗੀ ਦੇ ਮਾਤਾ-ਪਿਤਾ ਦੇ ਵਿਆਹ ਦੀ 55ਵੀਂ ਵਰ੍ਹੇਗੰਢ ਹੈ। ਇਸ ਦਿਨ ਨੂੰ ਹੋਰ ਖ਼ਾਸ ਬਣਾਉਣ ਲਈ ਗੁਰਪ੍ਰੀਤ ਘੁੱਗੀ ਨੇ ਆਪਣੇ ਮਾਤਾ-ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ।

ਇਸ ਤਸਵੀਰ ਨੂੰ ਘੁੱਗੀ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ‘ਕਿੰਨਾ ਚੰਗਾ ਲੱਗਦਾ ਹੈ ਜਦੋਂ ਤੁਹਾਡੇ ਮਾਤਾ-ਪਿਤਾ ਆਪਣੇ ਵਿਆਹ ਦੀ 55ਵੀਂ ਵਰ੍ਹੇਗੰਢ ਮਨਾਉਂਦੇ ਹਨ’। ਗੁਰਪ੍ਰੀਤ ਘੁੱਗੀ ਦੀ ਇਸ ਪੋਸਟ 'ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਲੋਕਾਂ ਨੇ ਉਹਨਾਂ ਨੂੰ ਵਰ੍ਹੇਗੰਢ ਦੀਆਂ ਵਧਾਈਆਂ ਦਿੱਤੀਆਂ ਹਨ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਹਨ। ਉਹਨਾਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਜਲਦ ਹੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ।
ਕੀ ਟੁੱਟ ਚੁੱਕੀ ਹੈ ਸ਼ਹਿਨਾਜ਼ ਕੌਰ ਤੇ ਸਿਧਾਰਥ ਦੀ ਦੋਸਤੀ, ਜਾਣੋ ਕਿਉਂ ਆਈ ਰਿਸ਼ਤੇ 'ਚ ਦਰਾਰ
NEXT STORY