ਜਲੰਧਰ (ਬਿਊਰੋ) — 'ਵਿੱਛੜਣ ਵਿੱਛੜਣ ਕਰਦੀ ਏਂ ਜਦੋਂ ਵਿੱਛੜੇਗੀਂ ਪਤਾ ਲੱਗ ਜਾਉਗਾ', 'ਇਸ਼ਕ ਇਸ਼ਕ' ਅਤੇ 'ਰੱਬ ਦੇ ਸਮਾਨ' ਵਰਗੇ ਸੁਪਰਹਿੱਟ ਗੀਤਾਂ ਨਾਲ ਸਰੋਤਿਆਂ 'ਚ ਆਪਣੀ ਮੌਜ਼ੂਦਗੀ ਦਰਜ ਕਰਵਾਉਣ ਵਾਲਾ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦਾ ਅੱਜ ਜਨਮਦਿਨ ਮਨਾ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਮਦਿਨ ਦੀਆਂ ਵਧਾਈ ਦੇ ਰਹੇ ਹਨ।

ਸਤਵਿੰਦਰ ਬੁੱਗਾ ਪੰਜਾਬ ਦੀ ਉਹ ਬੁਲੰਦ ਆਵਾਜ਼ ਹੈ, ਜਿਹੜਾ ਆਪਣੀ ਗਾਇਕੀ ਨਾਲ ਪੰਜਾਬੀ ਸੰਗੀਤ ਜਗਤ 'ਤੇ ਕਈ ਦਹਾਕਿਆਂ ਤੋਂ ਰਾਜ ਕਰਦੇ ਆ ਰਹੇ ਹਨ। ਸਤਵਿੰਦਰ ਬੁੱਗਾ ਨੇ 90 ਦੇ ਦਹਾਕੇ 'ਚ ਕਈ ਹਿੱਟ ਗੀਤ ਦਿੱਤੇ ਸਨ, ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ।

ਸਤਵਿੰਦਰ ਬੁੱਗਾ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ। ਸਾਲ 1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੀ ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ। 'ਲਾਈਆਂ ਯਾਰਾਂ ਨੇ ਮਹਿਫਿਲਾਂ' ਨਾਲ ਆਪਣੀ ਮੌਜੂਦਗੀ ਪੰਜਾਬੀ ਸੰਗੀਤ ਜਗਤ 'ਚ ਕੀਤੀ।

ਸਤਵਿੰਦਰ ਬੁੱਗਾ ਦੇ ਘਰ ਪੈਸਿਆਂ ਦੀ ਕਮੀ ਨਹੀਂ ਸੀ। ਸਾਂਝੇ ਪਰਿਵਾਰ 'ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ, ਕੰਬਾਇਨਾਂ ਹੋਰਨਾਂ ਸੂਬਿਆਂ 'ਚ ਲਿਜਾਂਦੇ ਸਨ। ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ, ਜਿਸ 'ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ। ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ 'ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸ਼ਹਿਨਾਜ਼ ਕੌਰ ਗਿੱਲ ਦੀ ਇਹ ਤਸਵੀਰਾਂ
NEXT STORY