ਚੰਡੀਗੜ੍ਹ- ਬੀਤੇ ਦਿਨ ਹਰਭਜਨ ਮਾਨ ਦੇ ਵੱਡੇ ਪੁੱਤਰ ਅਵਕਾਸ਼ ਮਾਨ ਦਾ ਜਨਮ ਦਿਨ ਸੀ। ਇਸ ਮੌਕੇ ਹਰਭਜਨ ਮਾਨ ਦੇ ਪੁੱਤਰ ਨੇ ਜਨਮ ਦਿਨ ‘ਤੇ ਵਧਾਈ ਦੇਣ ਵਾਲੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਅਦਾ ਕੀਤਾ ਹੈ। ਹਰਭਜਨ ਮਾਨ ਨੇ ਬੀਤੇ ਦਿਨ ਆਪਣੇ ਵੱਡੇ ਪੁੱਤਰ ਦਾ ਜਨਮ ਦਿਨ ਮਨਾਇਆ ਹੈ ਅਤੇ ਇਸ ਮੌਕੇ ਗਾਇਕ ਨੇ ਆਪਣੇ ਪੁੱਤਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ।

ਹਰਭਜਨ ਮਾਨ ਦੇ ਵਾਂਗ ਉਨ੍ਹਾਂ ਦਾ ਪੁੱਤਰ ਵੀ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰ ਰਿਹਾ ਹੈ। ਹੁਣ ਤੱਕ ਉਸ ਦੇ ਕਈ ਗੀਤ ਆ ਚੁੱਕੇ ਹਨ ਅਤੇ ਉਹ ਇੰਡਸਟਰੀ ‘ਚ ਲਗਾਤਾਰ ਸਰਗਰਮ ਹੈ। ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਵੀ ਲੰਮੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਪੰਜਾਬੀ ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਹ ਫ਼ਿਲਮ ‘ਪੀ.ਆਰ’ ‘ਚ ਨਜ਼ਰ ਆਉਣਗੇ। ਹਰਭਜਨ ਮਾਨ ਨੇ ਆਪਣੇ ਸੰਗੀਤਕ ਸਫ਼ਰ ਦੇ ਦੌਰਾਨ ਹਰ ਤਰ੍ਹਾਂ ਦੇ ਗੀਤ ਗਾਏ ਹਨ। ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ, ਕਲੀਆਂ ਜਾਂ ਫਿਰ ਕਵੀਸ਼ਰੀ ਗਾਇਕੀ ਦਾ ਹਰ ਰੰਗ ਉਨ੍ਹਾਂ ਨੇ ਗਾਇਆ ਹੈ। ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।
ਆਪਣੇ ਦੋਵਾਂ ਪੁੱਤਰਾਂ ਨਾਲ ਪਾਪਾ ਰਣਧੀਰ ਦੇ ਘਰ ਪਹੁੰਚੀ ਕਰੀਨਾ ਕਪੂਰ (ਵੀਡੀਓ)
NEXT STORY