ਚੰਡੀਗੜ੍ਹ (ਬਿਊਰੋ) - ਪੰਜਾਬੀ ਮਿਊਜ਼ਿਕ ਜਗਤ ਦੇ ਕਿਊਟ ਅਤੇ ਬਹੁਤ ਹੀ ਪਿਆਰੇ ਕਪਲਸ 'ਚੋਂ ਇੱਕ ਨੇ ਗਾਇਕ ਹਰਭਜਨ ਮਾਨ ਅਤੇ ਹਰਮਨ ਮਾਨ। ਜੀ ਹਾਂ, ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕ ਖੂਬ ਪਸੰਦ ਕਰਦੇ ਹਨ। ਸੋਸ਼ਲ ਮੀਡੀਆ ਤੇ ਇਸ ਕਪਲ ਦੀ ਚੰਗੀ ਫੈਨ ਫਾਲੋਇੰਗ ਹੈ। ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਤੀ ਹਰਭਜਨ ਮਾਨ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀਆਂ ਹੈ। ਇਹ ਤਸਵੀਰਾਂ ਹਾਲ ਹੀ 'ਚ ਹਰਭਜਨ ਮਾਨ ਦੇ ਹੋਏ ਮਿਊਜ਼ਿਕ ਲਾਈਵ ਸ਼ੋਅ ਦੌਰਾਨ ਦੀਆਂ ਹਨ। ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਗਾਇਕ ਹਰਭਜਨ, ਜੋ ਕਿ 'ਕੁੜਤੇ-ਚਾਦਰੇ' ਵਾਲੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਹਰਮਨ ਮਾਨ ਅਕਸਰ ਹੀ ਆਪਣੇ ਪਰਿਵਾਰ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਉਨ੍ਹਾਂ ਦਾ ਵੀ ਮਾਂ-ਬੋਲੀ ਪੰਜਾਬੀ ਨਾਲ ਖ਼ਾਸ ਲਗਾਅ ਹੈ। ਹਰਮਨ ਮਾਨ ਨੇ ਵਿਦੇਸ਼ 'ਚ ਰਹਿੰਦੇ ਹੋਏ ਆਪਣੇ ਬੱਚਿਆਂ ਨੂੰ ਪੰਜਾਬ ਤੇ ਪੰਜਾਬੀ ਭਾਸ਼ਾ ਨਾਲ ਜੋੜ ਕੇ ਰੱਖਿਆ ਹੈ।
ਹਰਮਨ ਮਾਨ ਅਕਸਰ ਹੀ ਪੰਜਾਬੀ ਨਾਵਲ ਪੜ੍ਹਦੇ ਹੋਏ ਆਪਣੀ ਤਸਵੀਰਾਂ ਵੀ ਪੋਸਟ ਕਰਦੀ ਰਹਿੰਦੀ ਹੈ। ਤਾਂ ਹੀ ਉਨ੍ਹਾਂ ਦਾ ਵੱਡਾ ਪੁੱਤਰ ਅਵਕਾਸ਼ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ 'ਚ ਆਪਣਾ ਕਰੀਅਰ ਬਣਾ ਰਹੇ ਹਨ। ਹਾਲ ਹੀ 'ਚ ਅਵਕਾਸ਼ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਦੋਂ ਸ਼ਰਾਬ ਪੀ ਕੇ ਰਿਸ਼ੀਕੇਸ਼ ਮੁਖਰਜੀ ਨੂੰ ਧਰਮਿੰਦਰ ਨੇ ਪੂਰੀ ਰਾਤ ਕੀਤਾ ਸੀ ਪਰੇਸ਼ਾਨ, ਪੜ੍ਹੋ ਇਹ ਖ਼ਾਸ ਕਿੱਸਾ
NEXT STORY