ਜਲੰਧਰ- ਹਰਭਜਨ ਮਾਨ ਦੇ ਭਰਾ ਗੁਰਸੇਵਕ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਇੱਕ ਤਸਵੀਰ ਭਰਾ ਦੇ ਨਾਲ ਸਾਂਝੀ ਕਰਦੇ ਹੋਏ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਇਸ ਤਸਵੀਰ ਦੇ ਨਾਲ ਲਿਖਿਆ ‘ਪਿਆਰੇ ਛੋਟੇ ਵੀਰ ਗੁਰਸੇਵਕ ਨੂੰ ਜਨਮ ਦਿਨ ਦੀਆਂ ਬਹੁਤ- ਬਹੁਤ ਮੁਬਾਰਕਾਂ। ਗੁਰਸੇਵਕ ਜਿਹਾ ਭਰਾ ਰੱਬ ਸਭ ਨੂੰ ਦੇਵੇ’ ।ਇਸ ਖਾਸ ਮੌਕੇ ‘ਤੇ ਤੈਨੂੰ ਬਹੁਤ ਸਾਰਾ ਪਿਆਰ ਤੇ ਦੁਆਵਾਂ’ । ਹਰਭਜਨ ਮਾਨ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ।
ਗੁਰਸੇਵਕ ਮਾਨ ਜਿੱਥੇ ਵਧੀਆ ਗਾਇਕ ਹਨ, ਉੱਥੇ ਹੀ ਪ੍ਰੋਫੈਸ਼ਨਲ ਪਾਇਲਟ ਵੀ ਹਨ । ਹਾਲਾਂਕਿ ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣਾ ਕਰੀਅਰ ਸ਼ੁਰੂ ਕੀਤਾ ਸੀ ਪਰ ਉਨ੍ਹਾਂ ਨੇ ਬਾਅਦ ‘ਚ ਪ੍ਰੋਫੈਸ਼ਨਲ ਪਾਇਲਟ ਬਣਨ ਦੇ ਲਈ ਟ੍ਰੇਨਿੰਗ ਸ਼ੁਰੂ ਕੀਤੀ ਅਤੇ ਅੱਜ ਕੱਲ੍ਹ ਉਹ ਪੋ੍ਰਫੈਸ਼ਨਲ ਪਾਇਲਟ ਦੇ ਤੌਰ ‘ਤੇ ਕੰਮ ਕਰ ਰਹੇ ਹਨ ।ਭਰਾ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਕਈ ਗੀਤ ਗਾਏ ਸਨ ਜੋ ਸੁਪਰਹਿੱਟ ਸਾਬਿਤ ਹੋਏ ਸਨ । ਗੁਰਸੇਵਕ ਮਾਨ ਵਿਦੇਸ਼ ‘ਚ ਹੀ ਰਹਿੰਦੇ ਹਨ ਅਤੇ ਦੋਵਾਂ ਭਰਾਵਾਂ ਦਾ ਆਪਸ ‘ਚ ਬਹੁਤ ਜ਼ਿਆਦਾ ਪਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਰਨ ਦਿਓਲ ਨੇ ਮਾਂ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ
NEXT STORY