ਚੰਡੀਗੜ੍ਹ (ਬਿਊਰੋ)-ਪੰਜਾਬੀ ਗਾਇਕ ਹਰਫ ਚੀਮਾ ਜੋ ਕੇ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਹ ਗੀਤ ਉਨ੍ਹਾਂ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ‘ਚ ਉਨ੍ਹਾਂ ਨੇ ਕਿਸਾਨ ਦੀ ਜ਼ਿੰਦਗੀ ਦੀਆਂ ਦੁੱਖ-ਤਕਲੀਫਾਂ ਨੂੰ ਬਹੁਤ ਹੀ ਭਾਵੁਕ ਢੰਗ ਦੇ ਨਾਲ ਬਿਆਨ ਕੀਤਾ ਹੈ। ਗਾਇਕ ਹਰਫ ਚੀਮਾ ਦਾ 'ਜ਼ਿੰਦਗੀ' ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਸਭ ਨੂੰ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਕਿਹਾ ਹੈ। ਇਸ ਗੀਤ ਦੇ ਬੋਲ ਖ਼ੁਦ ਹਰਫ ਚੀਮਾ ਨੇ ਹੀ ਲਿਖੇ ਹਨ ਅਤੇ ਮਿਊਜ਼ਿਕ ਭਾਈ ਮੰਨਾ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਗਾਇਕ ਹਰਫ ਚੀਮਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।
ਦਰਸ਼ਕਾਂ ਵੱਲੋਂ ਇਸ ਕਿਸਾਨੀ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਦੱਸ ਦਈਏ ਹਰਫ ਚੀਮਾ ਤੇ ਕੰਵਰ ਗਰੇਵਾਲ ਦੋਵੇਂ ਗਾਇਕ ‘ਪੇਚਾ ਪੈ ਗਿਆ ਸੈਂਟਰ ਨਾਲ’, ‘ਬੱਲੇ ਸ਼ੇਰਾ’, ‘ਪਾਤਸ਼ਾਹ’, ਮਿੱਟੀ ਵਰਗੇ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦੇ ਹੌਂਸਲੇ ਬੁਲੰਦ ਕਰ ਚੁੱਕੇ ਹਨ। ਦੇਸ਼ ਦੇ ਕਿਸਾਨਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸ਼ਾਂਤਮਈ ਢੰਗ ਦੇ ਨਾਲ ਸੰਘਰਸ਼ ਕਰਦੇ ਹੋਏ। ਗਾਇਕ ਹਰਫ ਚੀਮਾ ਤੇ ਕੰਵਰ ਗਰੇਵਾਲ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ।
ਅਦਾਕਾਰ ਅਕਸ਼ੈ ਕੁਮਾਰ ਨੇ ਐੱਲ.ਓ.ਸੀ ਨਾਲ ਲੱਗਦੇ ਪਿੰਡ ਦੇ ਸਕੂਲ ਨੂੰ ਦਿੱਤੇ ਇਕ ਕਰੋੜ, ਪੜ੍ਹੋ ਪੂਰੀ ਖ਼ਬਰ
NEXT STORY