ਮੁੰਬਈ (ਬਿਊਰੋ)– ਹਰਿਆਣਵੀ ਕਲਾਕਾਰ ਨਵੀਨ ਨਾਰੂ ਨੂੰ ਇਕ ਔਰਤ ਨਾਲ ਜਬਰ-ਜ਼ਿਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਂਸੀ ਪੁਲਸ ਨੇ ਸੋਮਵਾਰ ਨੂੰ ਹੀ ਉਸ ਨੂੰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਜੇਲ ਭੇਜ ਦਿੱਤਾ ਹੈ।
ਮਹਿਲਾ ਨੇ ਨਵੀਨ ’ਤੇ ਲਾਇਆ ਜਬਰ-ਜ਼ਿਨਾਹ ਦਾ ਦੋਸ਼
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਵਿੰਦਰ ਸਾਂਗਵਾਨ ਨੇ ਦੱਸਿਆ ਕਿ ਹਰਿਆਣਵੀ ਕਲਾਕਾਰ ਖ਼ਿਲਾਫ਼ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਮਿਚੌਂਗ ਤੂਫਾਨ ਦਾ ਸ਼ਿਕਾਰ ਹੋਏ ਆਮਿਰ ਖ਼ਾਨ, ਫਾਇਰ ਤੇ ਰੈਸਕਿਊ ਵਿਭਾਗ ਨੇ ਇੰਝ ਕੀਤਾ ਬਚਾਅ (ਤਸਵੀਰਾਂ)
ਅਸ਼ਲੀਲ ਵੀਡੀਓ ਬਣਾ ਕੇ ਕੀਤਾ ਬਲੈਕਮੇਲ
ਜ਼ਿਕਰਯੋਗ ਹੈ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਔਰਤ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਜਾ ਰਿਹਾ ਹੈ। ਔਰਤ ਨੇ ਦੱਸਿਆ ਸੀ ਕਿ ਉਹ ਇਕ ਪ੍ਰਾਈਵੇਟ ਸਕੂਲ ’ਚ ਅਧਿਆਪਕਾ ਹੈ। ਉਹ ਸਾਲ 2020 ’ਚ ਇਕ ਹਰਿਆਣਵੀ ਕਲਾਕਾਰ ਨਵੀਨ ਦੇ ਸੰਪਰਕ ’ਚ ਆਈ ਸੀ।
ਮਹਿਲਾ ਨੇ ਨਵੀਨ ’ਤੇ ਲਗਾਏ ਗੰਭੀਰ ਦੋਸ਼
ਉਸ ਸਮੇਂ ਨਵੀਨ ਨੇ ਮਹਿਲਾ ਨੂੰ ਅਦਾਕਾਰਾ ਬਣਾਉਣ ਤੇ ਪੈਸੇ ਦੇਣ ਦੇ ਬਹਾਨੇ ਉਸ ਨਾਲ ਦੋਸਤੀ ਕੀਤੀ। ਜਿਸ ਤੋਂ ਬਾਅਦ ਉਹ ਉਸ ਦੇ ਪ੍ਰਭਾਵ ’ਚ ਆ ਗਈ। ਕੁਝ ਸਮੇਂ ਬਾਅਦ ਉਸ ਨੇ ਉਸ ਨੂੰ ਆਪਣੇ ਘਰ ਬੁਲਾਇਆ, ਉਸ ਨੂੰ ਚਾਹ ’ਚ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੇ ਨਾਲ ਹੀ ਉਹ ਵਿਆਹ ਦਾ ਝੂਠਾ ਵਾਅਦਾ ਕਰਦਾ ਰਿਹਾ ਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਰਿਹਾ।
ਜਾਨੋਂ ਮਾਰਨ ਦੀ ਦਿੱਤੀ ਧਮਕੀ
ਹਰਿਆਣਵੀ ਕਲਾਕਾਰ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਔਰਤ ਨੇ ਕਿਹਾ ਕਿ ਇਹ ਰਜ਼ਾਮੰਦੀ ਨਾਲ ਹੋਇਆ ਸੀ ਪਰ ਉਸ ਨੇ ਮੇਰੇ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਤੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਇਸ ਮਾਮਲੇ ’ਚ ਕਲਾਕਾਰ ਨਵੀਨ ਦਾ ਕਹਿਣਾ ਹੈ ਕਿ ਇਹ ਸਾਰੇ ਦੋਸ਼ ਝੂਠੇ ਹਨ ਤੇ ਸਾਡਾ ਪੈਸਿਆਂ ਨੂੰ ਲੈ ਕੇ ਕੋਈ ਲੈਣ-ਦੇਣ ਨਹੀਂ ਹੈ। ਇਕ ਔਰਤ ਵਲੋਂ ਉਸ ’ਤੇ ਲਗਾਏ ਗਏ ਜਬਰ-ਜ਼ਿਨਾਹ ਦੇ ਸਾਰੇ ਦੋਸ਼ ਝੂਠੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, 'ਅੰਗਰੇਜ਼', 'ਲਾਹੌਰੀਏ' ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਦਿਹਾਂਤ
NEXT STORY