ਨਵੀਂ ਦਿੱਲੀ (ਬਿਊਰੋ) : ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੇ ਡਰੱਗ ਕੇਸ 'ਚ ਗ੍ਰਿਫ਼ਤਾਰ ਰੀਆ ਚੱਕਰਵਰਤੀ ਨੂੰ ਅਜੇ ਜੇਲ੍ਹ 'ਚ ਹੀ ਰਹਿਣਾ ਪਵੇਗਾ। ਰੀਆ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਬੰਬੇ ਹਾਈ ਕੋਰਟ 'ਚ ਹੋਣ ਵਾਲੀ ਸੁਣਵਾਈ ਟੱਲ ਗਈ ਹੈ। ਮੁੰਬਈ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪਾਣੀ ਭਰਨ ਕਾਰਨ ਅੱਜ ਕੋਰਟ ਨੂੰ ਬੰਦ ਕੀਤਾ ਗਿਆ ਹੈ। ਰੀਆ ਚੱਕਰਵਰਤੀ ਦੀ 14 ਦਿਨਾਂ ਦੀ ਨਿਆਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਐੱਨ. ਸੀ. ਬੀ. ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਐੱਨ. ਸੀ. ਬੀ. ਅਦਾਲਤ ਨੇ ਉਸ ਦੀ ਨਿਆਇਕ ਹਿਰਾਸਤ 6 ਅਕਤੂਬਰ ਤਕ ਵਧਾ ਦਿੱਤੀ ਹੈ। ਰੀਆ ਚੱਕਰਵਰਤੀ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਦੱਸਿਆ ਕਿ ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਨੇ ਸ਼ਹਿਰ 'ਚ ਕਾਫ਼ੀ ਜ਼ਿਆਦਾ ਪਾਣੀ ਭਰਨ ਦੀ ਸਥਿਤੀ ਨੂੰ ਦੇਖਦਿਆਂ ਹਾਈ ਕੋਰਟ ਲਈ ਅੱਜ ਛੁੱਟੀ ਦਾ ਐਲਾਨ ਕੀਤਾ ਹੈ।
ਵਿਸ਼ੇਸ਼ ਐੱਨ. ਸੀ. ਬੀ. ਅਦਾਲਤ ਵੱਲੋਂ ਮੰਗਲਵਾਰ ਨੂੰ ਨਿਆਇਕ ਹਿਰਾਸਤ ਦੀ ਮਿਆਦ ਵਧਾਏ ਜਾਣ ਤੋਂ ਬਾਅਦ ਰੀਆ ਚੱਕਰਵਰਤੀ ਨੇ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੱਜ ਇਸ ਪਸਟੀਸ਼ਨ 'ਤੇ ਜੱਜ ਐੱਸ. ਵੀ. ਕੋਤਵਾਲ ਸੁਣਵਾਈ ਕਰਨ ਵਾਲੇ ਸਨ ਪਰ ਬਾਰਿਸ਼ ਕਾਰਨ ਅੱਜ ਦੇ ਸਾਰੇ ਮਾਮਲੇ ਕੱਲ੍ਹ ਸੁਣਾਏ ਜਾਣਗੇ।
ਦੁਨੀਆ ਦੇ 100 ਪ੍ਰਭਾਵਸ਼ਾਲੀ ਲੋਕਾਂ 'ਚ ਆਯੁਸ਼ਮਾਨ ਖੁਰਾਨਾ ਨੂੰ ਇਸ ਵਜ੍ਹਾ ਕਾਰਨ ਮਿਲੀ ਜਗ੍ਹਾ
NEXT STORY