ਚੰਡੀਗੜ੍ਹ- ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਲਾੜੀ ਦੇ ਲਿਬਾਸ ‘ਚ ਸੱਜੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਉਹ ਵੱਖ-ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਦਿੱਸ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਿਮਾਂਸ਼ੀ ਨੇ ਲਿਖਿਆ ਕਿ ’90 ਦੇ ਦਹਾਕੇ ਦੀਆਂ ਲਾੜੀਆਂ ਦੇ ਪੋਜ਼’।
ਹਿਮਾਂਸ਼ੀ ਖੁਰਾਣਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਸ ‘ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਗੀਤਾਂ ‘ਚ ਅਦਾਕਾਰੀ ਕੀਤੀ ਹੈ ਅਤੇ ਕਈ ਗੀਤ ਆਪਣੀ ਆਵਾਜ਼ ‘ਚ ਖੁਦ ਵੀ ਗਾਏ ਹਨ। ਹਿਮਾਂਸ਼ੀ ਜਲਦ ਹੀ ਆਸਿਮ ਰਿਆਜ਼ ਦੇ ਨਾਲ ਗੀਤ ‘ਚ ਨਜ਼ਰ ਆਵੇਗੀ।
ਜਿਸ ਦੀ ਜਾਣਕਾਰੀ ਉਸ ਨੇ ਬੀਤੇ ਦਿਨੀਂ ਇੱਕ ਵੀਡੀਓ ਸਾਂਝੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਦਿੱਤੀ ਸੀ। ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਉਸ ਨੇ 'ਬਿੱਗ ਬੌਸ' ‘ਚ ਜਾ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਸ਼ੋਅ ‘ਚ ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਹ ਜੋੜੀ ਹੁਣ ਤੱਕ ਇਕੱਠੇ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ।
ਪਤੀ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮੰਦਿਰਾ ਨੇ ਸਾਂਝੀ ਕੀਤੀ ਮੁਸਕਰਾਉਂਦਿਆਂ ਦੀ ਤਸਵੀਰ, ਲਿਖੀ ਇਹ ਕੈਪਸ਼ਨ
NEXT STORY