ਮੁੰਬਈ- ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਹੋਇਆ ਸੀ।
ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।
ਇਸੀ ਵਿਚਾਲੇ ਗਾਇਕ ਹਿੰਮਤ ਸੰਧੂ ਨੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਨੇ ਨਵੇਂ ਗੀਤ ਦਾ ਐਲਾਨ ਕੀਤਾ ਹੈ।
ਹਿੰਮਤ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਪੋਸਟਰ ਸ਼ੇਅਰ ਕੀਤਾ ਹੈ, ਜਿਸ ਵਿੱਚ ਗਾਇਕ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਗੀਤ ਸ਼ਗਨ 4 ਦਸੰਬਰ ਨੂੰ ਰਿਲੀਜ਼ ਹੋਣ ਵਾਲਾ ਹੈ। ਜਿਸ ਨੂੰ ਵੇਖ ਕੇ ਫੈਨਜ਼ ਕਾਫ਼ੀ ਉਤਸ਼ਾਹਿਤ ਹਨ।
ਦੱਸ ਦੇਈਏ ਕਿ ਹਾਲ ਹੀ ਦੇ ਵਿੱਚ ਰਵਿੰਦਰ ਗਰੇਵਾਲ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ। ਇਸ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ।
ਮੈਂ ਆਪਣੀ ਲਾਈਫ ਵਿੱਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ। ਉਨ੍ਹਾਂ ਵਿੱਚ ਵੀ ਬਹੁਤ ਸਾਦਗੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ 'ਪੁਸ਼ਪਾ 2' ਨੇ ਕੀਤੀ ਕਰੋੜਾਂ ਦੀ ਕਮਾਈ
NEXT STORY