ਮੁੰਬਈ- ਅਦਾਕਾਰਾ ਹਿਨਾ ਖ਼ਾਨ ਆਪਣੀ ਲੁੱਕ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਹਿਨਾ ਨੇ ਦੀਵਾਲੀ ਦੇ ਖ਼ਾਸ ਮੌਕੇ 'ਤੇ ਫੋਟੋਸ਼ੂਟ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਦੇਖਿਆ ਜਾ ਰਿਹਾ ਹੈ।

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਰੈੱਡ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗ੍ਰੀਨ ਜਿਊਲਰੀ ਪਹਿਨੀ ਹੋਈ ਹੈ।

ਨਿਊਡ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਹੌਟ ਲੱਗ ਰਹੀ ਹੈ।

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁੱਟਾ ਰਹੇ ਹਨ।

ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਹਿਨਾ ਖ਼ਾਨ ਅੰਗਦ ਬੇਦੀ ਦੇ ਨਾਲ ਮਿਊਜ਼ਿਕ ਵੀਡੀਓ 'ਮੈਂ ਵੀ ਬਰਬਾਦ' 'ਚ ਨਜ਼ਰ ਆਈ ਸੀ। ਇਸ ਗਾਣੇ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ।

ਪ੍ਰਸ਼ੰਸਕਾਂ ਨੂੰ ਅਮਿਤਾਭ ਬੱਚਨ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
NEXT STORY