ਐਂਟਰਟੇਨਮੈਂਟ ਡੈਸਕ : ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਬੀਤੇ ਕੁਝ ਦਿਨ ਪਹਿਲਾਂ ਹੀ ਇੰਗਲੈਂਡ ਸ਼ਿਫਟ ਹੋ ਚੁੱਕਿਆ ਹੈ। ਇਸ ਗੱਲ ਦੀ ਪੁਸ਼ਟੀ ਸਹਿਜ ਅਰੋੜਾ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਕੀਤੀ ਸੀ। ਕੁੱਲ੍ਹੜ ਪਿੱਜ਼ਾ ਕੱਪਲ ਦੇ ਇੰਗਲੈਂਡ ਪਹੁੰਚਦੇ ਹੀ ਮੁਸ਼ਕਿਲਾਂ ਨੇ ਘੇਰਾ ਪਾ ਲਿਆ। ਦਰਅਸਲ, ਹਾਲ ਹੀ 'ਚ ਸਹਿਜ ਅਰੋੜਾ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਤੇ ਪਤਨੀ ਗੁਰਪ੍ਰੀਤ ਕੌਰ ਦੱਸ ਰਹੇ ਨੇ ਕਿ ਯੂਕੇ ਆਉਣ ਤੋਂ ਬਾਅਦ ਉਨ੍ਹਾਂ ਦੇ ਬੱਚੇ ਦੀ ਸਿਹਤ ਵਿਗੜ ਗਈ ਸੀ। ਅਸਲ 'ਚ ਉਸ ਨੂੰ ਜ਼ੁਕਾਮ ਸੀ, ਹੁਣ ਉਹ ਥੋੜ੍ਹਾ ਠੀਕ ਹੈ। ਕੁੱਲ੍ਹੜ ਪਿੱਜ਼ਾ ਕੱਪਲ ਸਾਊਥ ਹਾਲ ਸਥਿਤ ਗੁਰੂਘਰ ਵਿਖੇ ਪਹੁੰਚਿਆ ਅਤੇ ਪਰਮਾਤਮਾ ਦਾ ਧੰਨਵਾਦ ਕੀਤਾ। ਇਸ ਦੌਰਾਨ ਉਹ ਗੁਰਦੁਆਰੇ ਦੀ ਪਾਰਕਿੰਗ 'ਚ ਵੱਡੀ ਗਿਣਤੀ 'ਚ ਵਾਹਨ ਖੜ੍ਹੇ ਦੇਖ ਕੇ ਹੈਰਾਨ ਰਹਿ ਗਿਆ। ਗੁਰਪ੍ਰੀਤ ਕੌਰ ਨੂੰ ਆਪਣੇ ਬੱਚੇ ਨਾਲ ਗੁਰਦੁਆਰਾ ਸਾਹਿਬ ਵਿਖੇ ਦੇਖਿਆ ਗਿਆ।
ਦੱਸ ਦੇਈਏ ਕਿ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਤੋਂ ਬਾਅਦ ਹੁਣ ਸਹਿਜ਼ ਅਰੋੜਾ ਗਾਇਕੀ 'ਚ ਵੀ ਕਦਮ ਰੱਖਣ ਜਾ ਰਿਹਾ ਹੈ। ਉਸ ਵੱਲੋਂ ਪਹਿਲਾ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ, ਜਿਸ ਦੀ ਇਕ ਝਲਕ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾ ‘ਤੇ ਸ਼ੇਅਰ ਕੀਤੀ ਹੈ।
ਦੱਸਣਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਬਣਾਈ ਗਈ ਅਸ਼ਲੀਲ ਵੀਡੀਓ ਨੂੰ ਲੈ ਕੇ ਵਿਵਾਦ ਹੋਇਆ ਸੀ। ਸਹਿਜ ਅਰੋੜਾ ਦੇ ਪੱਗ ਬੰਨ੍ਹਣ 'ਤੇ ਵੀ ਵਿਵਾਦ ਹੋਇਆ ਸੀ। ਨਿਹੰਗਾਂ ਨੇ ਸਹਿਜ ਅਰੋੜਾ ਨੂੰ ਧਮਕੀ ਦਿੱਤੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਜਾਂ ਤਾਂ ਤੂੰ ਵੀਡੀਓ ਬਣਾਉਣਾ ਬੰਦ ਕਰ ਦੇ ਜਾਂ ਫਿਰ ਪੱਗ ਬੰਨ੍ਹਣਾ ਬੰਦ ਕਰ ਦੇਵੇ। ਇਸ ਤਰ੍ਹਾਂ, ਲੋਕਾਂ ਤੋਂ ਕਈ ਧਮਕੀਆਂ ਅਤੇ ਟ੍ਰੋਲਿੰਗ ਮਿਲਣ ਤੋਂ ਬਾਅਦ ਉਸ ਨੇ ਯੂਕੇ ਜਾਣ ਦਾ ਫੈਸਲਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕ੍ਰਿਕਟਰ Mohammed Siraj ਕਰ ਰਹੇ ਹਨ ਇਸ ਗਾਇਕਾ ਨੂੰ ਡੇਟ!
NEXT STORY