ਮੁੰਬਈ- ਪੰਜਾਬੀ ਗਾਇਕ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ’ਚ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾੜ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਤਲਾਕ ਦੀ ਪਟੀਸ਼ਨ ਦਾਇਰ ਕਰਕੇ ਗਾਇਕ ’ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਾਏ ਸਨ।
ਇਸ ਦੇ ਨਾਲ ਹੀ ਹਨੀ ਸਿੰਘ ਅਤੇ ਸ਼ਾਲਿਨੀ ਹੁਣ ਅਧਿਕਾਰਤ ਤੌਰ ’ਤੇ ਵੱਖ ਹੋ ਗਏ ਹਨ। ਖ਼ਬਰਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਦਾ ਖ਼ਰਚਾ ਮੰਗਿਆ ਸੀ ਪਰ ਹੁਣ ਦੋਵਾਂ ਵਿਚਾਲੇ 1 ਕਰੋੜ ਦਾ ਸਮਝੌਤਾ ਹੋਇਆ ਹੈ।
ਇਹ ਵੀ ਪੜ੍ਹੋ : ਸਾੜ੍ਹੀ ’ਚ ਬੋਲਡ ਨਜ਼ਰ ਆਈ ਜੈਨੀਫਰ ਵਿੰਗੇਟ, ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਵੀਰਵਾਰ ਨੂੰ ਹਨੀ ਸਿੰਘ ਨੇ ਦਿੱਲੀ ਸਾਕੇਤ ਜ਼ਿਲਾ ਅਦਾਲਤ ਦੀ ਫੈਮਿਲੀ ਕੋਰਟ ’ਚ ਸੀਲਬੰਦ ਲਿਫ਼ਾਫ਼ੇ ’ਚ 1 ਕਰੋੜ ਰੁਪਏ ਦਾ ਚੈੱਕ ਸ਼ਾਲਿਨੀ ਤਲਵਾੜ ਨੂੰ ਸੌਂਪਿਆ।
ਦੱਸ ਦੇਈਏ ਕਿ ਸ਼ਾਲਿਨੀ ਨੇ ਹਨੀ ਸਿੰਘ ਖਿਲਾਫ਼ ਦਿੱਲੀ ਦੀ ਤੀਸ ਹਜ਼ਾਰੀ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਹਿਰਦੇਸ਼ ਸਿੰਘ ਉਰਫ਼ ਹਨੀ ਸਿੰਘ ਨੇ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਵਿਆਹ ਨੂੰ ਦਸ ਸਾਲ ਦਿੱਤੇ ਪਰ ਬਦਲੇ ’ਚ ਉਨ੍ਹਾਂ ਨੇ ਮਾਨਸਿਕ ਅਤੇ ਸਰੀਰਕ ਤੌਰ ’ਤੇ ਪੀੜਤ ਕੀਤਾ ਗਿਆ।
ਇਸ ਤੋਂ ਇਲਾਵਾ ਸ਼ਾਲਿਨੀ ਤਲਵਾੜ ਨੇ ਇਹ ਵੀ ਦੋਸ਼ ਲਾਇਆ ਸੀ ਕਿ ਗਾਇਕ ਅੰਤਰਰਾਸ਼ਟਰੀ ਟੂਰ ’ਤੇ ਜਾਣ ਦੇ ਬਹਾਨੇ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਬਣਾਉਂਦਾ ਹੈ। ਉਸ ਦੇ ਪਤੀ ਨੇ ਉਸ ਨਾਲ ਜਾਨਵਰਾਂ ਵਾਂਗ ਵਿਵਹਾਰ ਕੀਤਾ ਅਤੇ ਹੁਣ ਉਹ ਹਨੀ ਸਿੰਘ ਤੋਂ ਵੱਖ ਹੋਣਾ ਚਾਹੁੰਦੀ ਹੈ। ਸ਼ਾਲਿਨੀ ਨੇ 10 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ‘ਬਿੱਗ ਬੌਸ 16’ ਲਈ ਜੰਨਤ ਜ਼ੁਬੈਰ ਅਤੇ ਟੀਨਾ ਦੱਤਾ ਦੇ ਨਾਂ ਦੀ ਪੁਸ਼ਟੀ, ਫੈਜ਼ਲ ਸ਼ੇਖ਼ ਬਾਰੇ ਜਾਣੋ ਅਪਡੇਟ
ਦੱਸ ਦੇਈਏ ਕਿ ਹਨੀ ਸਿੰਘ ਅਤੇ ਸ਼ਾਲਿਨੀ ਤਲਵਾੜ ਵਿਆਹ ਤੋਂ ਪਹਿਲਾਂ ਬਹੁਤ ਚੰਗੇ ਦੋਸਤ ਰਹੇ ਹਨ। ਹੌਲੀ-ਹੌਲੀ ਉਨ੍ਹਾਂ ਦੀ ਦੋਸਤੀ ਪਿਆਰ ’ਚ ਬਦਲ ਗਈ ਅਤੇ ਸਾਲ 2011 ’ਚ ਉਨ੍ਹਾਂ ਨੇ ਦਿੱਲੀ ਦੇ ਇਕ ਗੁਰਦੁਆਰੇ ’ਚ ਵਿਆਹ ਕਰਵਾ ਲਿਆ। ਸਾਲ 2014 ’ਚ ਹਨੀ ਸਿੰਘ ਨੇ ਆਪਣੀ ਪਤਨੀ ਨੂੰ ਪਹਿਲੀ ਵਾਰ ਰਿਐਲਿਟੀ ਸ਼ੋਅ ਇੰਡੀਆਜ਼ ਰੋਸਟਰ ਸ਼ੋਅ ’ਚ ਇੰਟ੍ਰੋਡਿਊਸ ਕੀਤਾ ਸੀ।
ਸਾੜ੍ਹੀ ’ਚ ਬੋਲਡ ਨਜ਼ਰ ਆਈ ਜੈਨੀਫਰ ਵਿੰਗੇਟ, ਰਵਾਇਤੀ ਲੁੱਕ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
NEXT STORY