ਵੈੱਬ ਡੈਸਕ - ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਯੋ ਯੋ ਹਨੀ ਸਿੰਘ ਨੇ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗਾਇਕ ਨੇ ਤਰੁਣ ਚੁੱਘ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁੰਹਿਮ ਦਾ ਪੂਰਨ ਸਮਰਥਨ ਕੀਤਾ ਅਤੇ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਅਤੇ ਸੁਨਹਿਰੀ ਪੰਜਾਬ ਬਣਾਉਣ ਦਾ ਸੰਕਲਪ ਲਿਆ ਹੈ।
ਇਹ ਵੀ ਪੜ੍ਹੋ: ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ ਜਨਮ

ਹਨੀ ਸਿੰਘ ਨੇ ਪੰਜਾਬ ਵਿੱਚ 'ਚਿੱਟੇ' ਕਾਰਨ ਬਰਬਾਦ ਹੋ ਰਹੇ ਪਰਿਵਾਰਾਂ ਅਤੇ ਯੂਥ ਬਾਰੇ ਗਹਿਰੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਇਸ ਨਸ਼ੇ ਦੀ ਲਾਹਣਤ ਤੋਂ ਦੂਰ ਕਰਨ ਲਈ ਕੰਮ ਕਰਨਾ ਚਾਹੁੰਦੇ ਹਨ। ਇਸ ਦੌਰਾਨ ਤਰੁਣ ਚੁੱਘ ਨੇ ਹਨੀ ਸਿੰਘ ਨੂੰ 'ਪੰਜਾਬ ਦਾ ਬੇਟਾ' ਦੱਸਦਿਆਂ ਉਨ੍ਹਾਂ ਦੀ ਜੀਵਨ ਯਾਤਰਾ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਹਨੀ ਸਿੰਘ ਨੇ 8 ਸਾਲਾਂ ਦੀ ਸਖ਼ਤ ਤਪੱਸਿਆ ਅਤੇ ਸੰਘਰਸ਼ ਤੋਂ ਬਾਅਦ ਗਲਤ ਸੰਗਤ ਨੂੰ ਛੱਡ ਕੇ ਸੰਗੀਤ ਦੀ ਦੁਨੀਆ ਵਿੱਚ ਮੁੜ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: 'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ 'ਚ CBI ਜਾਂਚ ਦੇ ਹੁਕਮ
ਤਰੁਣ ਚੁੱਘ ਨੇ ਹਨੀ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਆਵਾਜ਼ ਅਤੇ ਸੰਗੀਤ ਰਾਹੀਂ ਪੰਜਾਬ ਦੇ ਬੱਚਿਆਂ ਨੂੰ ਚਿੱਟੇ, ਸਮੈਕ ਅਤੇ ਨਸ਼ੀਲੇ ਟੀਕਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਹਨੀ ਸਿੰਘ ਉਸ ਦਲਦਲ ਵਿੱਚੋਂ ਬਾਹਰ ਆ ਕੇ 'ਕਮ ਬੈਕ' ਕਰ ਸਕਦੇ ਹਨ, ਤਾਂ ਪੰਜਾਬ ਦਾ ਹਰ ਬੱਚਾ ਅਜਿਹਾ ਕਰ ਸਕਦਾ ਹੈ। ਚੁੱਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੱਡਣ ਲਈ ਕਿਸੇ ਦਵਾਈ ਦੀ ਨਹੀਂ, ਸਗੋਂ ਗੁਰੂਆਂ, ਪੀਰਾਂ ਅਤੇ ਪ੍ਰਮਾਤਮਾ ਦੀ ਦੁਆ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਹਨੀ ਸਿੰਘ ਵਾਂਗ ਜ਼ਿੰਦਗੀ ਵਿੱਚ 'ਕਮ ਬੈਕ' ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ ਹੀ ਨਾ ਮਿਲੀ ਦੇਖਣ ਦੀ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ, ਟ੍ਰੋਲਰਸ ਨੂੰ ਦਿੱਤਾ ਕਰਾਰਾ ਜਵਾਬ
NEXT STORY