ਨਵੀਂ ਦਿੱਲੀ : ਪੰਜਾਬੀ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਹੈੱਡ ਕੁਆਰਟਰ ਦੇ ਅੰਦਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੈਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਗੋਲਡੀ ਬਰਾੜ ਗੈਂਗ ਦਾ ਨਾਂ ਲੈਂਦਿਆਂ ਹਨੀ ਸਿੰਘ ਨੇ ਕਿਹਾ ਕਿ ਇਸ ਗਿਰੋਹ ਵੱਲੋਂ ਕਈ ਗਾਇਕਾਂ ਅਤੇ ਲੋਕਾਂ ਨੂੰ ਲਗਾਤਾਰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਹੁਣ ਮੈਨੂੰ ਵੀ ਮਾਰਨ ਦੀ ਧਮਕੀ ਮਿਲ ਰਹੀ ਹੈ, ਜਿਸ 'ਤੇ ਮੈਂ ਸੁਰੱਖਿਆ ਪ੍ਰਦਾਨ ਕਰਨ ਲਈ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : Couples ਵਿਚਾਲੇ ਨਜ਼ਦੀਕੀਆਂ ਵਧਾਉਣ 'ਚ ਮਦਦ ਕਰਦੀ ਹੈ ਇਹ ਔਰਤ, ਕਮਾਈ ਇੰਨੀ, ਜਾਣ ਰਹਿ ਜਾਓਗੇ ਹੈਰਾਨ
ਦੱਸ ਦੇਈਏ ਕਿ ਗੋਲਡੀ ਬਰਾੜ ਉਹੀ ਗੈਂਗਸਟਰ ਹੈ, ਜਿਸ ਦਾ ਨਾਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਆਇਆ ਸੀ। ਖ਼ਬਰਾਂ ਮੁਤਾਬਕ ਗੋਲਡੀ ਦਾ ਪੂਰਾ ਨਾਂ ਸਤਵਿੰਦਰਜੀਤ ਸਿੰਘ ਹੈ, ਜੋ ਫਿਲਹਾਲ ਕੈਨੇਡਾ ਵਿੱਚ ਰਹਿ ਰਿਹਾ ਹੈ। ਪੰਜਾਬ ਵਿੱਚ ਇਕ ਮਾਡਿਊਲ ਰਾਹੀਂ ਉਥੋਂ ਕੰਮ ਕਰਦਾ ਹੈ। ਬਰਾੜ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਕਈ ਅਪਰਾਧਿਕ ਮੁਕੱਦਮੇ ਚੱਲ ਰਹੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕ੍ਰਿਤੀ ਸੈਨਨ ਨੇ ‘ਆਦਿਪੁਰਸ਼’ ਵਿਵਾਦ ’ਤੇ ਤੋੜੀ ਚੁੱਪੀ, ਵੀਡੀਓ ਸਾਂਝੀ ਕਰ ਲਿਖਿਆ, ‘ਮੈਂ ਸਿਰਫ...’
NEXT STORY