ਮੁੰਬਈ- ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਸਰਗਰਮ ਸਿਤਾਰਿਆਂ 'ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਬੇਹੱਦ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ 'ਚ ਮਲਾਇਕਾ ਫਲੋਰਲ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਬਰਾਊਨ ਬੂਟ ਪਾਏ ਹੋਏ ਹਨ। ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ। ਅਦਾਕਾਰਾ ਨੇ ਬਿਨਾਂ ਮੇਕਅਪ ਅਤੇ ਫਿਲਟਰ ਦੀਆਂ ਇਹ ਤਸਵੀਰਾਂ ਕਲਿੱਕ ਕੀਤੀਆਂ ਹਨ। ਬਿਨਾਂ ਮੇਕਅਪ ਅਤੇ ਫਿਲਟਰ ਦੇ ਵੀ ਮਲਾਇਕਾ ਬਹੁਤ ਖੂਬਸੂਰਤ ਲੱਗ ਰਹੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।
ਦੱਸ ਦੇਈਏ ਕਿ ਮਲਾਇਕਾ ਆਪਣੀ ਫਿਟਨੈੱਸ ਦਾ ਵੀ ਪੂਰਾ ਖਿਆਲ ਰੱਖਦੀ ਹੈ। ਅਦਾਕਾਰਾ ਖੂਬ ਵਰਕਆਊਟ ਕਰਦੀ ਹੈ ਜਿਸ ਕਾਰਨ ਮਲਾਇਕਾ 48 ਸਾਲ ਦੀ ਉਮਰ 'ਚ ਇੰਨੀ ਫਿੱਟ ਨਜ਼ਰ ਆਉਂਦੀ ਹੈ। ਅਦਾਕਾਰਾ ਹਮੇਸ਼ਾ ਵਰਕਆਊਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।
ਸ਼ਿਲਪਾ-ਸ਼ਮਿਤਾ ਅਤੇ ਉਨ੍ਹਾਂ ਦੀ ਮਾਂ ਸੁਨੰਦਾ ਸ਼ੈੱਟੀ ਨੂੰ ਅੰਧੇਰੀ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
NEXT STORY