ਜਲੰਧਰ (ਬਿਊਰੋ) - ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਲ ਹੀ 'ਚ ਗਾਇਕ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਕਿਉਂ ਬੰਦ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ਫ਼ਿਲਮ 'ਪਠਾਨ' ਦੀ ਸਫ਼ਲਤਾ ਤੋਂ ਬਾਅਦ ਸ਼ਾਹਰੁਖ ਖ਼ਾਨ ਨੇ ਖਰੀਦੀ 8.20 ਕਰੋੜ ਦੀ ਲਗਜ਼ਰੀ ਕਾਰ
ਦੱਸ ਦਈਏ ਕਿ ਬੱਬੂ ਮਾਨ ਅੱਜ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਖ਼ਾਸ ਮੌਕੇ ਉਨ੍ਹਾਂ ਨੂੰ ਇਹ ਝਟਕਾ ਲੱਗਿਆ। ਉਨ੍ਹਾਂ ਦਾ ਜਨਮ 29 ਮਾਰਚ 1975 ਨੂੰ ਫਤਿਹਗੜ੍ਹ ਸਾਹਿਬ ਦੇ ਪਿੰਡ ਖੰਟ ਵਿਖੇ ਹੋਇਆ ਸੀ। ਬੱਬੂ ਮਾਨ 2 ਭੈਣਾਂ ਦੇ ਇਕੱਲਾ ਭਰਾ ਹੈ। ਉਨ੍ਹਾਂ ਦਾ ਅਸਲੀ ਨਾਂ ਤਜਿੰਦਰ ਸਿੰਘ ਮਾਨ ਹੈ ਪਰ ਇਨ੍ਹਾਂ ਦੇ ਘਰ 'ਚ ਸਾਰੇ ਇਨ੍ਹਾਂ ਨੂੰ ਬੱਬੂ ਕਹਿੰਦੇ ਸਨ।
ਦੱਸਣਯੋਗ ਹੈ ਕਿ ਬੱਬੂ ਮਾਨ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਕ ਸੀ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਪਹਿਲਾ ਗੀਤ 7 ਸਾਲ ਦੀ ਉਮਰ 'ਚ ਗਾਇਆ ਸੀ। ਉਨ੍ਹਾਂ ਨੇ ਆਪਣੇ ਸਕੂਲ ਦੇ ਫੰਕਸ਼ਨ 'ਚ ਇਹ ਗੀਤ ਗਾਇਆ ਸੀ।
ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
7 ਮਹੀਨਿਆਂ ਤੋਂ ਚੱਲ ਰਿਹਾ ‘ਇੰਡੀਅਨ ਆਈਡਲ 13’, ਰਿਐਲਿਟੀ ਸ਼ੋਅ ਦੇ ਨਾਂ ’ਤੇ ਚੱਲ ਰਿਹਾ ਮਜ਼ਾਕ!
NEXT STORY