ਐਂਟਰਟੇਨਮੈਂਟ ਡੈਸਕ- ਮੁਹਾਲੀ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਨਜੀਤ ਕੌਰ ਦੀ ਮੌਤ ਨਾਲ ਜੁੜੇ ਮਾਮਲੇ 'ਚ ਚੰਡੀਗੜ੍ਹ ਪੁਲਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਪਰਮਿੰਦਰ ਸਿੰਘ ਪਿੰਦਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਕਤਲ ਸਮੇਂ ਉਸ ਦੇ ਨਾਲ ਮੌਜੂਦ ਦੱਸੇ ਜਾ ਰਹੇ ਇਕ ਹੋਰ ਸਾਥੀ ਦੀ ਭਾਲ ਜਾਰੀ ਹੈ।
ਮਨਜੀਤ ਕੌਰ ਨੂੰ ਲੈ ਕੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਜੁਲਾਈ 'ਚ ਕੁਝ ਲੋਕ ਉਸ ਨੂੰ ਸੈਕਟਰ-34 ਤੋਂ ਲੈ ਗਏ ਸਨ। ਪਰਿਵਾਰ ਮੁਤਾਬਕ ਬਾਅਦ 'ਚ ਮੋਰਿੰਡਾ 'ਚ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਅੱਗ ਲਗਾ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਮਨਜੀਤ ਦਾ PGI 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਕਰੀਬ 2 ਮਹੀਨੇ ਬਾਅਦ ਉਸ ਦੀ ਮੌਤ ਹੋ ਗਈ।
ਜਾਂਚ ਦੌਰਾਨ ਮਨਜੀਤ ਕੌਰ ਅਤੇ ਸੁਖ ਰਤੀਆ ਨਾਮ ਦੇ ਨੌਜਵਾਨ ਵਿਚਕਾਰ ਸੋਸ਼ਲ ਮੀਡੀਆ ’ਤੇ ਚੱਲ ਰਹੇ ਵਿਵਾਦ ਨੂੰ ਵੀ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹੁਣ ਪਿੰਦਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਸਾਹਮਣੇ ਜਾਂਚ ਨੂੰ ਅੱਗੇ ਵਧਾਉਣ ਅਤੇ ਘਟਨਾ 'ਚ ਕਥਿਤ ਤੌਰ ’ਤੇ ਸ਼ਾਮਲ ਹੋਰ ਵਿਅਕਤੀ ਤੱਕ ਪਹੁੰਚਣ ਦੀ ਚੁਣੌਤੀ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ
NEXT STORY