ਮੁੰਬਈ- ਦਰਅਸਲ, ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੀ ਰਹਿਣ ਵਾਲੀ ਅਦਾਕਾਰਾ ਉਰਮਿਲਾ ਸਨਾਵਰ ਨੇ ਉੱਤਰਾਖੰਡ 'ਚ ਭਾਜਪਾ ਦੇ ਸਾਬਕਾ ਵਿਧਾਇਕ ਸੁਰੇਸ਼ ਰਾਠੌਰ 'ਤੇ ਗੰਭੀਰ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮਦਦ ਮੰਗੀ ਹੈ ਅਤੇ ਕਿਹਾ ਕਿ ਸਾਬਕਾ ਵਿਧਾਇਕ ਨੇ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਵਿਆਹ ਕਰਵਾਇਆ ਸੀ। ਇਸ ਤੋਂ ਇਲਾਵਾ ਅਦਾਕਾਰਾ ਨੇ ਵਿਧਾਇਕ 'ਤੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਵੀ ਦੋਸ਼ ਲਗਾਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ
ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਦਾ ਅਸ਼ਲੀਲ ਵੀਡੀਓ ਦਿਖਾ ਕੇ ਉਸ ਨੂੰ ਬਲੈਕਮੇਲ ਕੀਤਾ ਗਿਆ ਅਤੇ ਕਈ ਅਧਿਕਾਰੀਆਂ ਨਾਲ ਸਬੰਧ ਬਣਾਉਣ ਲਈ ਵੀ ਦਬਾਅ ਪਾਇਆ ਗਿਆ।ਪੁਲਸ ਨੇ ਅਦਾਕਾਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨਾਲ ਮੁਲਾਕਾਤ ਦੌਰਾਨ ਅਦਾਕਾਰਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸੁਰੇਸ਼ ਰਾਠੌਰ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ 12 ਜੂਨ 2020 ਨੂੰ ਹੋਈ ਸੀ। ਉਸ ਸਮੇਂ ਦੌਰਾਨ ਉਹ ਸੰਤ ਰਵਿਦਾਸ ਆਸ਼ਰਮ ਵਿੱਚ ਆਚਾਰੀਆ ਹੋਇਆ ਕਰਦਾ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਲਗਾਤਾਰ ਗੱਲਬਾਤ ਹੁੰਦੀ ਰਹੀ ਅਤੇ ਬਾਅਦ 'ਚ ਸੁਰੇਸ਼ ਨੇ ਅਦਾਕਾਰਾ ਨੂੰ ਬੁੱਗਾਵਾਲਾ ਆਸ਼ਰਮ 'ਚ ਮਿਲਣ ਲਈ ਬੁਲਾਇਆ।
ਪੜ੍ਹੋ ਇਹ ਅਹਿਮ ਖ਼ਬਰ- ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
ਉਰਮਿਲਾ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਆਸ਼ਰਮ 'ਚ ਦੁਪਹਿਰ ਦੇ ਖਾਣੇ ਲਈ ਸੁਰੇਸ਼ ਨੂੰ ਮਿਲੀ ਸੀ ਤਾਂ ਉਸ ਦੇ ਖਾਣੇ 'ਚ ਨਸ਼ੀਲਾ ਪਦਾਰਥ ਮਿਲਿਆ ਹੋਇਆ ਸੀ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੌਰਾਨ ਇੱਕ ਅਸ਼ਲੀਲ ਵੀਡੀਓ ਰਿਕਾਰਡ ਕੀਤਾ ਗਿਆ ਸੀ। ਜਿਸ ਨੂੰ ਦਿਖਾ ਕੇ ਉਸ ਨੂੰ ਲਗਾਤਾਰ ਬਲੈਕਮੇਲ ਕੀਤਾ ਜਾ ਰਿਹਾ ਸੀ। ਇਸ ਵੀਡੀਓ ਰਾਹੀਂ ਸੁਰੇਸ਼ ਨੇ ਅਭਿਨੇਤਰੀ ਨੂੰ ਬਲੈਕਮੇਲ ਕੀਤਾ । ਇਸ ਤੋਂ ਇਲਾਵਾ ਅਦਾਕਾਰਾ ਨੇ ਇਹ ਵੀ ਦੋਸ਼ ਲਾਇਆ ਕਿ ਸੁਰੇਸ਼ ਹਮੇਸ਼ਾ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਸੀ। ਅਦਾਕਾਰਾ ਨੇ ਇਹ ਵੀ ਕਿਹਾ ਕਿ ਉਹ ਆਪਣੇ ਪਤੀ ਤੋਂ ਆਪਣੀ ਜਾਨ ਨੂੰ ਖਤਰਾ ਮਹਿਸੂਸ ਕਰ ਰਹੀ ਹੈ। ਦਰਅਸਲ, ਉਰਮਿਲਾ ਪਹਿਲਾਂ ਤੋਂ ਹੀ ਵਿਆਹੀ ਹੋਈ ਸੀ, ਜਿਸ ਸਮੇਂ ਉਸ ਨੇ ਸੁਰੇਸ਼ ਨਾਲ ਵਿਆਹ ਕੀਤਾ ਸੀ, ਉਸ ਦੌਰਾਨ ਉਸ ਦਾ ਆਪਣੇ ਪਹਿਲੇ ਪਤੀ ਤੋਂ ਤਲਾਕ ਨਹੀਂ ਹੋਇਆ ਸੀ। ਇਸ ਦੌਰਾਨ ਉਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ
NEXT STORY