ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਟੈਲੀਵਿਜ਼ਨ’ ਆਪਣੇ ਟਰੇਲਰ ਤੋਂ ਬਾਅਦ ਹੀ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੁਰਾਣੇ ਸਮੇਂ ’ਚ ‘ਟੈਲੀਵਿਜ਼ਨ’ ਦੇ ਸ਼ੁਰੂਆਤੀ ਦੌਰ ਦੀ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਇਹ ਫ਼ਿਲਮ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਇਸ ਫ਼ਿਲਮ ਦਾ ਅੱਜ ਗੀਤ ‘ਜਾਨ ਨਿਕਲ ਜੇ ਜੱਟ ਦੀ’ ਰਿਲੀਜ਼ ਹੋਇਆ ਹੈ। ਇਸ ਗੀਤ ’ਚ ਕੁਲਵਿੰਦਰ ਬਿੱਲਾ ਤੇ ਮੈਂਡੀ ਤੱਖੜ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ, ਚੋਣਾਂ ਸਮੇਂ ਹੀ ਕਰਨਾ ਸੀ ਕਤਲ
‘ਜਾਨ ਨਿਕਲ ਜੇ ਜੱਟ ਦੀ’ ਗੀਤ ਨੂੰ ਸ਼ਿਵਜੋਤ ਨੇ ਗਾਇਆ ਹੈ। ਇਸ ਨੂੰ ਸੰਗੀਤ ਦਿ ਬੌਸ ਨੇ ਦਿੱਤਾ ਹੈ। ਗੀਤ ਦੇ ਬੋਲ ਗੁਰਜੀਤ ਰਾਏ ਨੇ ਲਿਖੇ ਹਨ, ਜੋ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਯੂਟਿਊਬ ’ਤੇ ਰਿਲੀਜ਼ ਹੋਇਆ ਹੈ।
ਫ਼ਿਲਮ ’ਚ ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਪ੍ਰਿੰਸ ਕੰਵਲਜੀਤ ਸਿੰਘ, ਗੁਰਮੀਤ ਸਾਜਨ, ਪਰਕਾਸ਼ ਗਾਧੂ, ਹਾਰਬੀ ਸੰਘਾ, ਦਿਲਾਵਰ ਸਿੱਧੂ, ਸੀਮਾ ਕੌਸ਼ਲ, ਮੋਹਿਨੀ ਤੂਰ, ਸਤਵਿੰਦਰ ਕੌਰ, ਬਨਿੰਦਰ ਬੰਨੀ, ਰਾਜ ਧਾਲੀਵਾਲ, ਮਨੂ ਭਾਰਦਵਾਜ ਤੇ ਕਾਕਾ ਕੌਟਕੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਨੂੰ ਤਾਜ ਨੇ ਡਾਇਰੈਕਟ ਕੀਤਾ ਹੈ। ਇਸ ਨੂੰ ਸੁਮੀਤ ਸਿੰਘ ਤੇ ਪੁਸ਼ਪਿੰਦਰ ਕੌਰ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਮਨੀ ਮਨਜਿੰਦਰ ਸਿੰਘ ਨੇ ਲਿਖਿਆ ਹੈ। ਇਸ ਦੇ ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ। ‘ਟੈਲੀਵਿਜ਼ਨ’ ਫ਼ਿਲਮ ਸਾਗਾ ਸਟੂਡੀਓਜ਼ ਦੀ ਪੇਸ਼ਕਸ਼ ਹੈ, ਜੋ ਸਿਮਰਜੀਤ ਸਿੰਘ ਪ੍ਰੋਡਕਸ਼ਨ, ਕਲੈਕਟਿਵ ਮੀਡੀਆ ਵੈਂਚਰਸ, ਹਾਇਰ ਐਂਟਰਟੇਨਮੈਂਟ ਤੇ ਰਾਈਜ਼ਿੰਗ ਸਟਾਰ ਐਂਟਰਟੇਨਰਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ।
ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਵੈਨਕੂਵਰ ਦੇ ਰੋਜਰਸ ਏਰੇਨਾ ’ਚ ਸੋਲਡ ਆਊਟ ਰਿਹਾ ਦਿਲਜੀਤ ਦੋਸਾਂਝ ਦਾ ਸ਼ੋਅ
NEXT STORY