ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਠੱਗ ਸੁਕੇਸ਼ ਚੰਦਰਸ਼ੇਖਰ 'ਤੇ ਲੱਗੇ 200 ਕਰੋੜ ਰੁਪਏ ਦੀ ਠੱਗਬਾਜ਼ੀ ਦੇ ਦੌਰਾਨ ਹੁਣ ਉਨ੍ਹਾਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਇਸ 'ਚ ਜੈਕਲੀਨ ਨੂੰ ਸੁਕੇਸ਼ ਚੰਦਰਸ਼ੇਖਰ ਦੇ ਨਾਲ ਰੋਮਾਂਟਿਕ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।
ਤਸਵੀਰ 'ਚ ਸੁਕੇਸ਼ ਚੰਦਰਸ਼ੇਖਰ ਸੈਲਫੀ ਲੈ ਰਹੇ ਹਨ ਅਤੇ ਉਹ ਇਸ ਦੇ ਨਾਲ ਜੈਕਲੀਨ ਫਰਨਾਂਡੀਜ਼ ਦੀ ਗੱਲ੍ਹ ਨੂੰ ਕਿੱਸ ਕਰ ਰਹੇ ਹਨ। ਜਦਕਿ ਜੈਕਲੀਨ ਫਰਨਾਂਡੀਜ਼ ਮੁਸਕਰਾਉਂਦੀ ਨਜ਼ਰ ਆ ਰਹੀ ਹੈ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ।
ਜੈਕਲੀਨ ਫਰਨਾਂਡੀਜ਼ ਤੋਂ ਹਾਲ ਹੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਸੀ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ। ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਸਨ ਕਿ ਉਹ ਸੁਕੇਸ਼ ਚੰਦਰਸ਼ੇਖਰ ਨੂੰ ਡੇਟ ਕਰ ਰਹੀ ਹੈ। ਇਸ ਨਾਲ ਹੀ ਉਸ ਨੇ ਸੁਕੇਸ਼ ਚੰਦਰਸ਼ੇਖਰ ਨਾਲ ਕਿਸੇ ਵੀ ਤਰ੍ਹਾਂ ਦੇ ਰਿਸ਼ਤੇ ਤੋਂ ਵੀ ਇਨਕਾਰ ਕੀਤਾ ਹੈ। ਈਡੀ ਦੇ ਸੂਤਰਾਂ ਅਨੁਸਾਰ ਇਹ ਤਸਵੀਰ ਅਪ੍ਰੈਲ-ਜੂਨ 'ਚ ਲਈ ਗਈ ਸੀ ਜਦੋਂ ਸੁਕੇਸ਼ ਚੰਦਰਸ਼ੇਖਰ ਨੂੰ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ।
‘ਸੂਰਿਆਵੰਸ਼ੀ’ ਦੀ ਸਫ਼ਲਤਾ ਤੋਂ ਉਤਸ਼ਾਹਿਤ ਹੋਏ ਰੋਹਿਤ ਸ਼ੈਟੀ ਨੇ ਆਖ ਦਿੱਤੀ ਇਹ ਗੱਲ
NEXT STORY