ਮੁੰਬਈ (ਬਿਊਰੋ) : ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸੋਮਵਾਰ ਨੂੰ ਜੈਕਲੀਨ ਫਰਨਾਂਡੀਜ਼ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਹੁਣ ਖ਼ਬਰ ਆ ਰਹੀ ਹੈ ਕਿ ਜੈਕਲੀਨ ਨੂੰ ਆਰਥਿਕ ਅਪਰਾਧ ਸ਼ਾਖਾ ਨੇ ਇਕ ਵਾਰ ਹੋਰ ਪੁੱਛਗਿੱਛ ਲਈ ਤਲਬ ਕੀਤਾ ਹੈ। ਦਰਅਸਲ, ਜੈਕਲੀਨ ਨਾਲ ਉਸ ਦੀ ਸਟਾਈਲਿਸਟ ਲਿਪਾਕਸ਼ੀ ਨੂੰ ਵੀ ਸੰਮਨ ਕੀਤਾ ਗਿਆ ਸੀ ਪਰ ਕਿਸੇ ਕਾਰਨ ਉਹ EOW ਸਾਹਮਣੇ ਪੇਸ਼ ਨਹੀਂ ਹੋ ਸਕੀ। ਆਰਥਿਕ ਅਪਰਾਧ ਸ਼ਾਖਾ ਨੇ ਸੁਕੇਸ਼ ਵੱਲੋਂ ਦਿੱਤੇ ਤੋਹਫ਼ਿਆਂ ਬਾਰੇ ਪੁੱਛਗਿੱਛ ਕੀਤੀ ਜਾਣੀ ਹੈ ਅਤੇ ਹੁਣ ਲਿਪਾਕਸ਼ੀ ਦੇ ਵਾਪਸ ਆਉਣ 'ਤੇ ਜਾਂਚ ਮੁੜ ਸ਼ੁਰੂ ਹੋਵੇਗੀ। ਆਰਥਿਕ ਅਪਰਾਧ ਸ਼ਾਖਾ ਦੇ ਵਿਸ਼ੇਸ਼ ਸੀ. ਪੀ. ਆਰ. ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਜੈਕਲੀਨ ਫਰਨਾਂਡੀਜ਼ ਨੂੰ ਹੋਰ ਪੁੱਛਗਿੱਛ ਲਈ ਦੁਬਾਰਾ ਤਲਬ ਕੀਤਾ ਜਾਵੇਗਾ ਅਤੇ ਉਸ ਦੇ ਮੇਕਅੱਪ ਆਰਟਿਸਟ ਲਿਪਾਕਸ਼ੀ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਇਮਰਾਨ ਹਾਸ਼ਮੀ ’ਤੇ ਪੱਥਰਬਾਜ਼ੀ, ਸ਼ੂਟਿੰਗ ਖ਼ਤਮ ਕਰਕੇ ਨਿਕਲੇ ਸੀ ਘੁੰਮਣ
ਸੋਮਵਾਰ ਨੂੰ 7 ਘੰਟੇ ਹੋਈ ਪੁੱਛਗਿੱਛ
ਜੈਕਲੀਨ ਫਰਨਾਂਡੀਜ਼ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਇੱਕ ਦਿਨ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ ਸੋਮਵਾਰ ਦੇਰ ਸ਼ਾਮ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਸ਼ਾਖਾ (EOW) ਦੇ ਦਫ਼ਤਰ ਨੂੰ ਛੱਡ ਦਿੱਤਾ। ਈ. ਓ. ਡਬਲਯੂ. ਨਾਲ ਜੈਕਲੀਨ ਦਾ ਟਕਰਾਅ ਬਾਲੀਵੁੱਡ ਸ਼ਖਸੀਅਤ ਨੋਰਾ ਫਤੇਹੀ ਅਤੇ ਚੰਦਰਸ਼ੇਖਰ ਦੀ ਸਹਿਯੋਗੀ ਪਿੰਕੀ ਇਰਾਨੀ ਦੀ ਗਵਾਹੀ ਤੋਂ ਬਾਅਦ ਆਇਆ। ਨੋਰਾ ਫਤੇਹੀ ਅਤੇ ਪਿੰਕੀ ਇਰਾਨੀ ਤੋਂ EOW ਨੇ ਪਿਛਲੇ ਹਫਤੇ ਪੁੱਛਗਿੱਛ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ : ਸਾਊਥ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਕਮਰੇ 'ਚ ਲਟਕਦੀ ਮਿਲੀ ਲਾਸ਼
ਪਿਛਲੇ ਬੁੱਧਵਾਰ ਈ. ਓ. ਡਬਲਯੂ. ਨੇ ਇਸ ਮਾਮਲੇ 'ਚ ਜੈਕਲੀਨ ਤੋਂ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਬਿਆਨਾਂ 'ਚ ਟਕਰਾਅ ਕਾਰਨ ਸੋਮਵਾਰ ਨੂੰ ਜੈਕਲੀਨ ਤੋਂ ਦੁਬਾਰਾ ਪੁੱਛਗਿੱਛ ਕੀਤੀ ਗਈ। ਈ. ਡੀ. ਦੀ ਚਾਰਜਸ਼ੀਟ ਅਨੁਸਾਰ ਜੈਕਲੀਨ ਨੂੰ ਚੰਦਰਸ਼ੇਖਰ ਦੇ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਬਾਰੇ ਪਤਾ ਸੀ ਪਰ ਉਸ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਠੱਗਾਂ ਨਾਲ ਵਿੱਤੀ ਲੈਣ-ਦੇਣ 'ਚ ਸ਼ਾਮਲ ਹੋ ਗਈ। ਚੰਦਰਸ਼ੇਖਰ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਸਮੇਤ ਕੁਝ ਉੱਚ-ਪ੍ਰੋਫਾਈਲ ਲੋਕਾਂ ਨਾਲ ਕਥਿਤ ਤੌਰ 'ਤੇ ਧੋਖਾਧੜੀ ਅਤੇ ਜ਼ਬਰਦਸਤੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਦਰਸ਼ੇਖਰ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਕਈ ਬਾਲੀਵੁੱਡ ਅਦਾਕਾਰਾਂ ਅਤੇ ਮਾਡਲਾਂ ਤੋਂ ਪੁੱਛਗਿੱਛ ਕੀਤੀ ਹੈ।
ਨੋਟ– ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਪ੍ਰਿਅੰਕਾ ਚੋਪੜਾ ਨੇ ਸੰਯੁਕਤ ਰਾਸ਼ਟਰ ’ਚ ਕਿਹਾ, ‘‘ਵਿਸ਼ਵ ਇਕਜੁਟਤਾ ਪਹਿਲੇ ਨਾਲੋਂ ਕਿਤੇ ਜ਼ਿਆਦਾ ਜ਼ਰੂਰੀ’
NEXT STORY