ਚੰਡੀਗੜ੍ਹ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਭਾਵ 7 ਅਪ੍ਰੈਲ ਨੂੰ ਨਵਾਂ ਗੀਤ 'ਮੇਰਾ ਨਾਂ' ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੀ ਇਕ ਖ਼ਾਸ ਗੱਲ ਸਾਹਮਣੇ ਆਈ ਹੈ ਜੋ ਇਹ ਹੈ ਕਿ ਇਸ 'ਚ 'ਜਗ ਬਾਣੀ ਅਖ਼ਬਾਰ' ਦੀ ਝਲਕ ਦੇਖਣ ਨੂੰ ਮਿਲੀ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਹਨੂੰਮਾਨ ਜਯੰਤੀ ਮੌਕੇ ‘ਆਦਿਪੁਰਸ਼’ ਦੀ ਟੀਮ ਨੇ ਸਾਂਝਾ ਕੀਤਾ ਬਜਰੰਗ ਬਲੀ ਦਾ ਪੋਸਟਰ, ਦੇਖ ਮੁੜ ਭੜਕੇ ਲੋਕ
ਗੀਤ ਰਿਲੀਜ਼ ਹੋਣ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕਰਕੇ ਦਿੱਤੀ ਸੀ। ਜਿਸ ਤੋਂ ਬਾਅਦ ਦਰਸ਼ਕ ਇਸ ਗੀਤ ਦੀ ਉਡੀਕ ਕਰਨ ਲੱਗੇ, ਜੋ ਅੱਜ ਖਤਮ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਗੀਤ ਰਿਲੀਜ਼ ਹੋਣ ਦੇ ਇਕ ਘੰਟੇ ਦੌਰਾਨ ਇਸ ਨੂੰ 2.2 ਮਿਲੀਅਨ ਵਿਊ ਅਤੇ 150,801 ਕੁਮੈਂਟ ਮਿਲੇ ਹਨ।
ਇਹ ਖ਼ਬਰ ਵੀ ਪੜ੍ਹੋ : ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'
NEXT STORY