ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਰਵਾਇਤੀ ਲੁੱਕ ਤੋਂ ਲੈ ਕੇ ਵੈਸਟਰਨ ਲੁੱਕ ਤੱਕ ਜਾਹਨਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਣ ’ਚ ਕੋਈ ਕਸਰ ਨਹੀਂ ਛੱਡਦੀ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।

ਇਹ ਵੀ ਪੜ੍ਹੋ : ਪਤੀ ਨਿਕ ਜੋਨਸ ਦਾ ਹੱਥ ਫੜ ਕੇ ਡਿਨਰ ਡੇਟ 'ਤੇ ਨਿਕਲੀ ਪ੍ਰਿਅੰਕਾ ਚੋਪੜਾ, ਤਸਵੀਰਾਂ ’ਚ ਨਜ਼ਰ ਆਈ ਸ਼ਾਨਦਾਰ ਬਾਂਡਿੰਗ
ਹਾਲ ਹੀ ’ਚ ਅਦਾਕਾਰਾ ਦੀ ਸੂਟ ’ਚ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਦਾ ਵੱਖ ਅੰਦਾਜ਼ ਨਿਖ਼ਰ ਕੇ ਸਾਹਮਣੇ ਆਇਆ ਹੈ।

ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਮਿਲੀ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਅਦਾਕਾਰਾ ਦੀਆਂ ਆਏ ਦਿਨ ਨਵੀਂਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਬਲਿਊ ਕਲਰ ਦੇ ਸੂਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ। ਜਾਹਨਵੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਅਤੇ ਵਾਲਾਂ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਦੀਆਂ ਇਹ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਅਦਾਕਾਰ ਪਾਪਰਾਜ਼ੀ ਸਾਹਮਣੇ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਪਰਮੀਸ਼ ਵਰਮਾ ਨੇ ਬਾਲੀਵੁੱਡ ਗਾਇਕ ਕੈਲਾਸ਼ ਖ਼ੇਰ ਨਾਲ ਕੀਤੀ ਮੁਲਾਕਾਤ, ਕਿਹਾ- ‘...ਬਹੁਤ ਨੇਕ ਦਿਲ ਇਨਸਾਨ ਹਨ’

ਇਨ੍ਹਾਂ ਤਸਵੀਰਾਂ ’ਚ ਜਾਹਨਵੀ ਦਾ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ ਅਤੇ ਰਵਾਇਤੀ ਲੁੱਕ ’ਚ ਅਦਾਕਾਰਾ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਹੀ ਹੈ।
ਮੂਸੇਵਾਲਾ ਦੇ ਘਰ ਪਹੁੰਚੀ ਅਫਸਾਨਾ ਖ਼ਾਨ, ਫ਼ਿਲਮ ਨਿਰਮਾਤਾ ਕਮਲ ਕਿਸ਼ੋਰ ਗ੍ਰਿਫ਼ਤਾਰ, ਪੜ੍ਹੋ ਮਨੋਰੰਜਨ ਦੀਆਂ ਖ਼ਾਸ ਖ਼ਬਰਾਂ
NEXT STORY