ਬਾਲੀਵੁੱਡ ਡੈਸਕ- ਬਾਲੀਵੁੱਡ ਡੈਸਕ- ਜਾਹਨਵੀ ਕਪੂਰ ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਵੀ ਤਸਵੀਰਾਂ ਨੂੰ ਕਾਫ਼ੀ ਪਸੰਦ ਕਰਦੇ ਹਨ। ਹਾਲ ਹੀ ’ਚ ਜਾਨਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ- ਟੀ-20 ਵਰਲਡ ਕੱਪ 'ਚ ਵਿਰਾਟ ਕੋਹਲੀ ਨੇ ਤੋੜਿਆ ਰਿਕਾਰਡ, ਪਤਨੀ ਅਨੁਸ਼ਕਾ ਸ਼ਰਮਾ ਨੇ ਇਸ ਤਰ੍ਹਾਂ ਜਤਾਈ ਖੁਸ਼ੀ
ਹਾਲ ਹੀ ’ਚ ਅਦਾਕਾਰਾ ਦੀਆਂ ਫ਼ੋਟੋਸ਼ੂਟ ਦੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਨੀਲੀ ਸਾੜ੍ਹੀ 'ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।
ਜਾਹਨਵੀ ਨੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।
ਰਵਾਇਤੀ ਲੁੱਕ ਨੇ ਅਦਾਕਾਰਾ ਦੀ ਖੂਬਸੂਰਤ ਨੂੰ ਚਾਕ-ਚੰਨ ਲਗਾ ਦਿੱਤੇ ਹਨ। ਤਸਵੀਰਾਂ ’ਚ ਜਾਹਨਵੀ ਸਾੜ੍ਹੀ ਨਾਲ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ- ਆਪਣੀ ਪੁਰਾਣੀ ਜਗ੍ਹਾ 'ਤੇ ਪਹੁੰਚ ਕੇ ਮਸਤੀ ਕਰਦੀ ਨਜ਼ਰ ਆਈ ਪ੍ਰਿਅੰਕਾ ਚੋਪੜਾ, ਕਿਹਾ- ਮੁੰਬਈ ਮੈਂ ਤੁਹਾਨੂੰ ਬਹੁਤ ਯਾਦ ਕੀਤਾ
ਇਸ ਦੇ ਨਾਲ ਉਸ ਨੇ ਵਾਲਾਂ ਦਾ ਬਨ ਬਣਾਇਆ ਅਤੇ ਉਸ ’ਚ ਗਜਰਾ ਵੀ ਸਜਾਇਆ ਹੈ। ਇਸ ਲੁੱਕ ’ਚ ਅਦਾਕਾਰਾ ਕਾਫ਼ੀ ਖੂਬਸੂਰਤ ਲੱਗ ਰਹੀ ਹੈ।
ਜਾਹਨਵੀ ਦੇ ਵੱਡੇ ਝੁਮਕੇ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਨਿਖਾਰ ਰਹੇ ਹਨ। ਜਾਹਨਵੀ ਦੀਆਂ ਇਹ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ’ਚ ਜਾਹਨਵੀ ਕੈਮਰੇ ਸਾਹਮਣੇ ਵੱਖ-ਵੱਖ ਪੋਜ਼ ਦੇ ਰਹੀ ਹੈ।
ਜਾਹਨਵੀ ਕਪੂਰ ਆਪਣੀ ਲੁੱਕ, ਸਟਾਈਲ ਡਰੈਸਿੰਗ ਸੈਂਸ ਅਤੇ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।
ਟੀ-20 ਵਰਲਡ ਕੱਪ 'ਚ ਵਿਰਾਟ ਕੋਹਲੀ ਨੇ ਤੋੜਿਆ ਰਿਕਾਰਡ, ਪਤਨੀ ਅਨੁਸ਼ਕਾ ਸ਼ਰਮਾ ਨੇ ਇਸ ਤਰ੍ਹਾਂ ਜਤਾਈ ਖੁਸ਼ੀ
NEXT STORY