ਜਲੰਧਰ (ਬਿਊਰੋ) : ਪੰਜਾਬੀ ਮਸ਼ਹੂਰ ਗਾਇਕ ਜਸਬੀਰ ਜੱਸੀ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਸਰਵਨ ਵੀ ਕੀਤੀ। ਹਾਲ ਹੀ 'ਚ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਸਬੀਰ ਜੱਸੀ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ।
![PunjabKesari](https://static.jagbani.com/multimedia/12_52_146630723jassi1-ll.jpg)
ਦੱਸ ਦਈਏ ਕਿ ਗਾਇਕ ਜਸਬੀਰ ਜੱਸੀ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਬੀਰ ਜੱਸੀ ਨੇ ਕਿਹਾ, ''ਦੁਨੀਆ ਗੁਰਬਾਣੀ ਨੂੰ ਬਹੁਤ ਪਿਆਰ ਕਰਦੀ ਹੈ।
![PunjabKesari](https://static.jagbani.com/multimedia/12_52_148816370jassi2-ll.jpg)
ਗੁਰਬਾਣੀ ਬੜੀ ਵੱਡੀ ਵਿਚਾਰਧਾਰਾ ਤੇ ਬੜੀ ਚੰਗੀ ਜੀਵਨ ਜਾਂਚ ਹੈ। ਇਸ ਲਈ ਮੈਂ ਅੱਜ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਮੇਰੀ ਕੋਈ ਡਿਊਟੀ ਲਗਾਉਣ ਤਾਂ ਜੋ ਅਸੀਂ ਵੀ ਲੋਕਾਂ ਨੂੰ ਇਸ ਬਾਰੇ ਦੱਸ ਸਕੀਏ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਇਹ ਵੀ ਧਿਆਨ ਰੱਖਣਾ ਹੁੰਦਾ ਹੈ ਕਿ ਮਰਿਆਦਾ ਵੀ ਕਾਇਮ ਰਹੇ ਤੇ ਦੁਨੀਆ ਇਸ ਨੂੰ ਪਿਆਰ ਤੇ ਸਤਿਕਾਰ ਵੀ ਕਰ ਸਕੇ।''
![PunjabKesari](https://static.jagbani.com/multimedia/12_52_151003748jassi3-ll.jpg)
ਦੱਸਣਯੋਗ ਹੈ ਕਿ ਜਸਬੀਰ ਜੱਸੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
![PunjabKesari](https://static.jagbani.com/multimedia/12_52_153193309jassi4-ll.jpg)
![PunjabKesari](https://static.jagbani.com/multimedia/12_52_155222859jassi5-ll.jpg)
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
ਰਾਣੀ ਮੁਖਰਜੀ ਦੀ ਫ਼ਿਲਮ ‘ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇਅ’ ਜਿੱਤ ਰਹੀ ਦਰਸ਼ਕਾਂ ਦੇ ਦਿਲ, ਜਾਣੋ ਕਮਾਈ
NEXT STORY