ਮੁੰਬਈ- ਜੈਸਮੀਨ ਭਾਸੀਨ ਨੇ ਪ੍ਰਸਿੱਧ ਭਾਰਤੀ ਟੈਲੀਵਿਜ਼ਨ ਅਦਾਕਾਰਾ ਦੇ ਨਾਲ- ਨਾਲ ਪਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਅਦਾਕਾਰਾ ਨੇ ਬਹੁਤ ਸਾਰੇ ਲੋਕਪ੍ਰਿਯ ਹਿੰਦੀ ਧਾਰਾਵਾਹਿਕਾਂ 'ਚ ਕੰਮ ਕੀਤਾ ਹੈ।ਅਦਾਕਾਰਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਅਤੇ ਬਾਅਦ 'ਚ ਟੈਲੀਵਿਜ਼ਨ 'ਤੇ ਕਦਮ ਰੱਖਿਆ।

ਜੈਸਮੀਨ ਆਪਣੀ ਖੁਲ੍ਹੀ ਸੋਚ ਵਾਲੀ ਸ਼ਖਸੀਅਤ ਲਈ ਵੀ ਜਾਣੀ ਜਾਂਦੀ ਹੈ।ਉਹ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਪਣੇ ਫ਼ੈਨਜ਼ ਨਾਲ ਨਿੱਤ ਨਵੇਂ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ।

ਦੱਸ ਦਈਏ ਕਿ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਉਹ ਪੰਜਾਬੀ ਸੂਟ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।ਜਿਸ ਨੂੰ ਫੈਨਜ਼ ਦੇਖ ਕੇ ਬਹੁਤ ਖੁਸ਼ ਹੋ ਰਹੇ ਹਨ ਅਤੇ ਕੁਮੈਂਟ ਕਰ ਰਹੇ ਹਨ।

ਹਾਲ ਹੀ 'ਚ ਅਦਾਕਾਰਾ ਦੀ ਫ਼ਿਲਮ 'ਸਰਬੱਤ ਦਾ ਭਲਾ' ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।

ਫਿਲਮ ਨੂੰ ਹੰਬਲ ਮੋਸ਼ਨ ਪਿਕਚਰਜ਼, ਪੈਨੋਰਾਮਾ ਸਟੂਡੀਓਜ਼ ਤੇ ਜੀਓ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

ਨਿਕਾਹ ਤੋਂ ਬਾਅਦ ਵਧੀਆਂ ਅਦਨਾਨ ਸ਼ੇਖ ਦੀਆਂ ਮੁਸ਼ਕਲਾਂ, FIR ਹੋਈ ਦਰਜ
NEXT STORY