ਚੰਡੀਗੜ੍ਹ (ਬਿਊਰੋ)- ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ ਅਤੇ ਸਾਰੇ ਖੁਸ਼ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਪ੍ਰਮਾਤਮਾ ਦੀ ਕਿਰਪਾ ਦੇ ਨਾਲ ‘ਹੈਪੀ ਫਾਦਰਸ ਡੇ’ ਮਨਾ ਕੇ ਮਹਿਸੂਸ ਹੋਇਆ ਕਿ ਅਭੀ ਤੋਂ ਮੈਂ ਜਵਾਨ ਹੁੰ’।
![PunjabKesari](https://static.jagbani.com/multimedia/17_00_362456858ls-ll.jpg)
ਜਸਵਿੰਦਰ ਭੱਲਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਲਗਾਤਾਰ ਕਮੈਂਟਸ ਪ੍ਰਸ਼ੰਸਕਾਂ ਵੱਲੋਂ ਕੀਤੇ ਜਾ ਰਹੇ ਹਨ ਅਤੇ ਲਗਾਤਾਰ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਜਸਵਿੰਦਰ ਭੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ।
![PunjabKesari](https://static.jagbani.com/multimedia/17_01_340907876kjjhj-ll.jpg)
ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ। ਜਲਦ ਹੀ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ। ਕੋਰੋਨਾ ਵਾਇਰਸ ਦੇ ਕਾਰਨ ਪੰਜਾਬੀ ਫ਼ਿਲਮਾਂ ਲਗਾਤਾਰ ਡਿਲੇਅ ਹੋ ਰਹੀਆਂ ਹਨ ਪਰ ਜਸਵਿੰਦਰ ਭੱਲਾ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਜੁੜੇ ਰਹਿੰਦੇ ਹਨ।
ਮਸ਼ਹੂਰ ਰੈਪਰ ਹਨੀ ਸਿੰਘ ਨੇ ਪੈਰਾਂ ਨਾਲ ਚੁੱਕਿਆ 358 ਕਿਲੋ ਭਾਰ, ਵੀਡੀਓ ਵਾਇਰਲ
NEXT STORY